ਨਵੀਂ ਦਿੱਲੀ: ਸੰਸਦ ਭਵਨ ਦੀ ਅਨੇਕਸੀ ਬਿਲਡਿੰਗ ਵਿਚ ਅੱਗ ਲੱਗ ਗਈ। ਅੱਗ ਬੁਝਾਊ ਵਿਭਾਗ ਅਨੁਸਾਰ ਅਨੇਕਸੀ ਇਮਾਰਤ ਦੀ ਛੇਵੀਂ ਮੰਜ਼ਿਲ ਉੱਤੇ ਅੱਗ ਲੱਗੀ ਹੋਈ ਹੈ ਜਿਸ ਉੱਤੇ ਹੁਣ ਕਾਬੂ ਪਾ ਲਿਆ ਗਿਆ ਹੈ।
ਸੰਸਦ ਦੀ ਅਨੇਕਸੀ ਬਿਲਡਿੰਗ 'ਚ ਲੱਗੀ ਅੱਗ 'ਤੇ ਪਾਇਆ ਗਿਆ ਕਾਬੂ - ਸੰਸਦ ਦੀ ਅਨੇਕਸੀ ਬਿਲਡਿੰਗ
ਨਵੀਂ ਦਿੱਲੀ ਸਥਿਤ ਸੰਸਦ ਭਵਨ ਦੀ ਅਨੇਕਸੀ ਬਿਲਡਿੰਗ ਵਿਚ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਫ਼ੋਟੋ।
ਦਰਅਸਲ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 7 ਗੱਡੀਆਂ ਮੌਕੇ ਉੱਤੇ ਪਹੁੰਚੀਆਂ ਅਤੇ ਅੱਗ ਉੱਤੇ ਕਾਬੂ ਪਾ ਲਿਆ ਗਿਆ।
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਬਾਕੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਅੱਗ ਕਿਵੇਂ ਲੱਗੀ। ਫਿਲਹਾਲ ਕਿਸੇ ਵੀ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Last Updated : Aug 17, 2020, 9:57 AM IST