ਕੋਲਕਾਤਾ: ਪੱਛਮੀ ਬੰਗਾਲ ਦੇ ਕੋਲਕਾਤਾ ਦੇ ਗਣੇਸ਼ ਚੰਦਰ ਐਵੀਨਿਊ ਵਿੱਚ ਸ਼ੁੱਕਰਵਾਰ ਦੀ ਰਾਤ ਨੂੰ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ 12 ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੱਛਮੀ ਬੰਗਾਲ ਦੇ ਫਾਇਰ ਸਰਵਿਸ ਮੰਤਰੀ ਸੁਜੀਤ ਬੋਸ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਹੁਣ ਸਥਿਤੀ ਕਾਬੂ ਹੇਠ ਹੈ।
ਕੋਲਕਾਤਾ ਦੀ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, 2 ਦੀ ਮੌਤ - ਇਮਾਰਤ 'ਚ ਲੱਗੀ ਅੱਗ
ਕੋਲਕਾਤਾ ਵਿੱਚ ਸ਼ੁੱਕਰਵਾਰ ਦੀ ਰਾਤ ਨੂੰ ਇੱਕ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਅਤੇ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ।
ਅਧਿਕਾਰੀਆਂ ਦੇ ਮੁਤਾਬਕ ਇਸ ਘਟਨਾ ਵਿੱਚ ਇੱਕ 12 ਸਾਲਾ ਬੱਚੇ ਅਤੇ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਸਬੰਧ ਵਿੱਚ ਕਿਹਾ ਕਿ ਇਮਾਰਤ ਵਿੱਚ ਅੱਗ ਲੱਗਣ ਕਾਰਨ ਬੱਚੇ ਨੇ ਡਰ ਕੇ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇੱਕ ਔਰਤ ਦੀ ਲਾਸ਼ ਇਮਾਰਤ ਦੇ ਬਾਥਰੂਮ ਵਿੱਚ ਮਿਲੀ ਹੈ। ਇਮਾਰਤ ਵਿੱਚ ਮੌਜ਼ੂਦ ਦੋ ਲੋਕ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।''
ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੇ ਅੰਦਰ ਫਸੇ ਲੋਕਾਂ ਨੂੰ ਬਚਾਉਣ ਅਤੇ ਅੱਗ ਬੁਝਾਉਣ ਲਈ ਘੱਟੋ ਘੱਟ 25 ਫਾਇਰ ਬ੍ਰਿਗੇਡ ਦੀਆ ਗੱਡੀਆਂ ਅਤੇ ਇੱਕ ਹਾਈਡ੍ਰੌਲਿਕ ਪੌੜੀ ਲਗਾਈ ਗਈ ਸੀ। ਫਿਲਹਾਲ ਅੱਜ 'ਤੇ ਕਾਬੂ ਪਾ ਲਿਆ ਗਿਆ ਹੈ।