ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਨੋਇਡਾ ਦੇ ਥਾਣਾ ਸੈਕਟਰ 24 ਖੇਤਰ ਦੇ ਈਐਸਆਈ ਹਸਪਤਾਲ ਵਿੱਚ ਅੱਗ ਲੱਗ ਗਈ ਹੈ। ਇਹ ਅੱਗ ਬੇਸਮੈਂਟ ਵਿੱਚ ਬਣੇ ਇਨਵਰਟਰ ਰੂਮ ਵਿੱਚ ਸ਼ਾਰਟ ਹੋਣ ਨਾਲ ਲੱਗ ਗਈ ਹੈ। ਮਰੀਜ਼ਾਂ ਨੂੰ ਅਲੱਗ ਸ਼ਿਫਟ ਕੀਤਾ ਗਿਆ ਹੈ। ਉਥੇ ਹੀ ਫਾਇਰ ਬ੍ਰਿਗੇਡ ਦੀਆਂ ਕਰੀਬ 8 ਗੱਡੀਆਂ ਮੌਕੇ 'ਤੇ ਮੌਜੂਦ ਹਨ।
ਮਰੀਜ਼ਾਂ ਨੂੰ ਕੱਢਿਆ ਜਾ ਰਿਹਾ ਹੈ। ਈਐਸਆਈ ਵਿੱਚ ਭਰਤੀ ਮਰੀਜ਼ਾਂ ਨੂੰ ਨੇੜੇ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।