ਨਵੀਂ ਦਿੱਲੀ: ਰਾਜਧਾਨੀ ਦੇ ਪਟਪੜਗੰਜ ਇੰਡਸਟ੍ਰੀਅਲ ਏਰੀਆ ਵਿੱਚ ਸਥਿਤ ਇਕ ਪ੍ਰਿੰਟਿੰਗ ਪ੍ਰੈਸ ਦੀ ਇਮਾਰਤ ਵਿੱਚ ਅੱਗ ਲੱਗ ਗਈ। ਘਟਨਾ ਵਾਲੀ ਥਾਂ ਅੱਗ ਬੁਝਾਊ ਦਸਤੇ ਦੀਆਂ 32 ਗੱਡੀਆਂ ਮੌਜੂਦ ਹਨ। ਪੁਲਿਸ ਮੁਤਾਬਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਇਹ ਅੱਗ ਸਵੇਰੇ ਲਗਭਗ 2:45 ਵਜੇ ਲੱਗੀ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਅਮਲੇ ਦੀਆਂ 32 ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ।
ਦਿੱਲੀ ਦੇ ਪਟਪੜਗੰਜ ਵਿੱਚ ਲੱਗੀ ਅੱਗ ਫਾਇਰ ਬ੍ਰਿਗੇਡ ਦੇ ਡਾਇਰੈਕਟਰ ਅਤੁਲ ਗਰਗ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਾਇਰ ਕੰਟਰੋਲ ਰੂਮ ਨੂੰ ਦੁਪਹਿਰ 2:40 ਵਜੇ ਅੱਗ ਲੱਗਣ ਦੀ ਖਬਰ ਮਿਲੀ। ਇਸ ਤੋਂ ਬਾਅਦ ਦਰਜਨ ਵਾਹਨਾਂ ਨੂੰ ਤੁਰੰਤ ਮੌਕੇ ਉੱਤੇ ਰਵਾਨਾ ਕਰ ਦਿੱਤਾ ਗਿਆ।
ਦਿੱਲੀ ਦੇ ਪਟਪੜਗੰਜ ਵਿੱਚ ਲੱਗੀ ਅੱਗ, 1 ਦੀ ਮੌਤ ਫਿਲਹਾਲ ਗੰਭੀਰ ਰੂਪ ਵਿੱਚ ਜ਼ਖਮੀ ਇੱਕ ਵਿਅਕਤੀ ਨੂੰ ਪ੍ਰਿੰਟਿੰਗ ਪ੍ਰੈਸ ਦੀ ਇਮਾਰਤ ਵਿੱਚੋਂ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ। ਡੇਢ ਸੌ ਤੋਂ ਵੱਧ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿਚ ਲੱਗੇ ਹੋਏ ਹਨ।
ਦਿੱਲੀ ਦੇ ਪਟਪੜਗੰਜ ਵਿੱਚ ਲੱਗੀ ਅੱਗ, 1 ਦੀ ਮੌਤ ਪ੍ਰਿੰਟਿੰਗ ਪ੍ਰੈਸ ਦੀ ਜਿਸ ਇਮਾਰਤ ਨੂੰ ਅੱਗ ਲੱਗੀ ਹੈ ਉਹ ਬੇਸਮੈਂਟ ਗਰਾਉਂਡ ਦੀ ਪਹਿਲੀ ਅਤੇ ਦੂਜੀ ਮੰਜ਼ਿਲ ਉੱਤੇ ਬਣੀ ਹੋਈ ਹੈ। ਇਹ ਅੱਗ ਕਿਸ ਤਰ੍ਹਾਂ ਲੱਗੀ ਅਜੇ ਤੱਕ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।