ਮੁੰਬਈ: ONGC (ਆਇਲ ਐਂਡ ਨੈਚੁਰਲ ਗੈਸ ਕਾਰਪੋਰੇਸ਼ਨ) ਦੇ ਪਲਾਂਟ ’ਚ ਸਥਿਤ ਕੋਲਡ ਸਟੋਰੇਜ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 8 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇੱਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਮੁੰਬਈ ਦੇ ONGC ਪਲਾਂਟ 'ਚ ਲੱਗੀ ਅੱਗ ਕਾਰਨ 5 ਲੋਕਾਂ ਦੀ ਮੌਤ - ONGC ਪਲਾਂਟ
ਮੁੰਬਈ ਦੇ ONGC ਪਲਾਂਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਦੀ ਚਪੇਟ ਵਿੱਚ ਆ ਕੇ 5 ਲੋਕਾਂ ਦੀ ਮੌਤ ਹੋ ਗਈ ਹੈ, ਜੋ ਕਿ ਗਿਣਤੀ ਹੋਰ ਵੀ ਵੱਧ ਸਕਦੀ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਫ਼ੋਟੋ
ਅੱਗ–ਬੁਝਾਊ ਗਡੀਆਂ ਵੱਲੋਂ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪਲਾਂਟ ਅੰਦਰ ਹਫੜਾ-ਦਫੜੀ ਮੱਚ ਗਈ ਹੈ ਅਤੇ ਲੋਕਾਂ ‘ਚ ਡਰ ਦਾ ਮਾਹੌਲ ਹੈ। ਸਾਵਧਾਨੀ ਵਰਤਦਿਆਂ ਇਸ ਪਲਾਂਟ ਦੇ ਦੋ ਕਿਲੋਮੀਟਰ ਤੱਕ ਦੇ ਇਲਾਕੇ ਨੂੰ ਖ਼ਾਲੀ ਕਰਵਾਇਆ ਗਿਆ ਸੀ।