ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਤੇ ਐਨ.ਆਰ.ਸੀ. ਦੇ ਵਿਰੋਧ ਵਿਚ ਦਿੱਲੀ ਦੀ ਜਾਮੀਆ ਮਿਲੀਆ ਇਸਲਾਮਿਕ ਯੂਨੀਵਰਸਿਟੀ ਤੋਂ ਰਾਜਘਾਟ ਤੱਕ ਮਾਰਚ ਦੌਰਾਨ ਇੱਕ ਨੌਜਵਾਨ ਨੇ ਗੋਲੀਬਾਰੀ ਕੀਤੀ।
ਜਾਮੀਆ ਇਲਾਕੇ ਦੇ ਕੋਲ ਇੱਕ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜਿਸ ਵਿਚ ਇੱਕ ਵਿਦਿਆਰਥੀ ਜ਼ਖਮੀ ਹੋ ਗਿਆ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਸਖ਼ਤ ਸੁਰੱਖਿਆ ਦੇ ਬਾਵਜੂਦ ਵੀ ਗੋਲੀ ਚੱਲੀ। ਦੋਸ਼ੀ ਨੌਜਵਾਨ ਨੇ ਪੁਲਿਸ ਬਲ ਦੀ ਤਾਇਨਾਤੀ ਦੇ ਬਾਵਜੂਦ ਖੁੱਲ੍ਹੇਆਮ ਪਿਸਤੌਲ ਤੋਂ ਗੋਲੀ ਚਲਾਈ।