ਨਵੀਂ ਦਿੱਲੀ: ਮਾਨਸੂਨ ਦੇ ਮੀਂਹ ਕਾਰਨ ਦੇਸ਼ ਦੇ ਕਈ ਖੇਤਰਾ 'ਚ ਹੜ ਆਉਂਣ ਕਾਰਨ ਲੋਕਾਂ ਦੇ ਰੋਜਾਨਾ ਕੰਮਾਂ 'ਤੇ ਇਸ ਦਾ ਪ੍ਰਭਾਵ ਪਿਆ ਹੈ। ਦੱਖਣੀ ਭਾਰਤ ਦੇ ਕੇਰਲਾ ਵਿੱਚ ਹੜ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ। ਪਨਾਰਈ ਵਿਜਯਨ ਸਰਕਾਰ ਨੇ ਹੜ ਪ੍ਰਭਾਵਿਤ ਖੇਤਰਾ 'ਚ ਰੈਡ ਅਲਰਟ ਜਾਰੀ ਕਰਦੇ ਹੋਇਆ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਕੇਰਲ ਵਿੱਚ ਲਗਾਤਾਰ ਪੈ ਰਹੇ ਮੀਂਹ ਨਾਲ, ਮਰਨ ਵਾਲਿਆਂ ਦੀ ਗਿਣਤੀ 28 ਤੱਕ ਪਹੁੰਚ ਗਈ ਹੈ। ਮੀਂਹ ਨਾਲ ਪ੍ਰਭਾਵਿਤ ਦੇਸ਼ ਭਰ ਵਿੱਚ 64,000 ਤੋਂ ਵੱਧ ਲੋਕਾਂ ਨੂੰ 738 ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ।
ਦੇਸ਼ ਭਰ ਦੇ ਕਈ ਸੂਬਿਆਂ 'ਚ ਹੜ੍ਹ ਕਾਰਨ ਹਾ ਹਾ ਕਾਰ: 64,000 ਤੋਂ ਵੱਧ ਲੋਕਾਂ ਨੂੰ ਰਾਹਤ ਕੈਂਪਾਂ 'ਚ ਭੇਜਿਆ - ਕੇਰਲ
ਭਾਰਤ 'ਚ ਕੇਰਲ ਸਣੇ ਮੱਧ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਗੋਆ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਗੁਜਰਾਤ ਅਤੇ ਓਡੀਸ਼ਾ ਦੇ ਕਈ ਹਿੱਸੇ 'ਚ ਲੋਕ ਹੜ੍ਹਾਂ ਕਾਰਨ ਫਸੇ ਹੋਏ ਹਨ। ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਇਨ੍ਹਾਂ ਸੂਬਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਐਮਰਜੈਂਸੀ ਸਹਾਇਤਾ ਵਜੋਂ 22.5 ਕਰੋੜ ਰੁਪਏ ਨੂੰ ਮਦਦ ਲਈ ਮਨਜ਼ੂਰ ਕੀਤੇ ਹਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇ 'ਤੇ ਪਾਣੀ ਭਰਨ ਕਾਰਨ ਸਾਰੀਆਂ ਉਡਾਣਾਂ ਨੂੰ ਐਤਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਜੇ ਕਰ ਭਾਰਤ ਦੇ ਹੋਰ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਮੱਧ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਗੋਆ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਗੁਜਰਾਤ ਅਤੇ ਓਡੀਸ਼ਾ ਦੇ ਕਈ ਹਿੱਸੇ 'ਚ ਲੋਕ ਹੜ੍ਹਾਂ ਕਾਰਨ ਫਸੇ ਹੋਏ ਹਨ। ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਇਨ੍ਹਾਂ ਸੂਬਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਕੇਰਲ ਦੇ ਵਯਨਾਡ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੜ੍ਹ ਦੀ ਸਮੱਸਿਆਂ ਨੂੰ ਲੈ ਕੇ ਗੱਲ ਕੀਤੀ ਅਤੇ ਉਨ੍ਹਾਂ ਦੀ ਮਦਦ ਦੀ ਮੰਗ ਕੀਤੀ ਹੈ। ਪੱਛਮੀ ਮਹਾਰਾਸ਼ਟਰ ਦੇ 5 ਜ਼ਿਲ੍ਹਿਆਂ ਵਿੱਚ ਭਿਆਨਕ ਹੜ੍ਹਾਂ ਕਾਰਨ 2 ਲੱਖ 85 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਜਾ ਚੁਕਾ ਹੈ, ਜਿਸ ਵਿੱਚ ਸਭ ਤੋਂ ਵੱਧ ਪ੍ਰਭਾਵਤ ਖੇਤਰ ਕੋਲਾਪੁਰ ਅਤੇ ਸੰਗਾਲੀ ਸ਼ਾਮਲ ਹਨ।