ਪੰਜਾਬ

punjab

By

Published : May 10, 2020, 1:17 PM IST

ETV Bharat / bharat

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਹਾਲਤ ਗੰਭੀਰ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਹਾਲਤ ਬਹੁਤ ਗੰਭੀਰ ਦੱਸੀ ਜਾਂਦੀ ਹੈ। ਡਾਕਟਰਾਂ ਮੁਤਾਬਕ ਅਜੀਤ ਜੋਗੀ ਕੋਮਾ ਵਿੱਚ ਹਨ। ਸ਼ਨੀਵਾਰ ਨੂੰ ਅਚਾਨਕ ਬਿਮਾਰੀ ਤੋਂ ਬਾਅਦ ਉਨ੍ਹਾਂ ਨੂੰ ਰਾਏਪੁਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Former Chhattisgarh CM Ajit Jogi
Former Chhattisgarh CM Ajit Jogi

ਰਾਏਪੁਰ: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਡਾਕਟਰਾਂ ਮੁਤਾਬਕ ਅਜੀਤ ਜੋਗੀ ਕੋਮਾ ਵਿੱਚ ਹਨ। ਸ਼ਨੀਵਾਰ ਨੂੰ ਅਚਾਨਕ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਏਪੁਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਕਿਹਾ ਹੈ ਕਿ ਅਗਲੇ 48 ਘੰਟਿਆਂ ਦੇ ਨਿਰੀਖਣ ਤੋਂ ਬਾਅਦ ਹੀ ਸਥਿਤੀ ਸਾਫ ਹੋਵੇਗੀ।

ਸ਼ਨੀਵਾਰ ਸ਼ਾਮ ਤੋਂ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਸ਼ਨੀਵਾਰ ਸ਼ਾਮ ਨੂੰ ਜਾਰੀ ਕੀਤੇ ਮੈਡੀਕਲ ਬੁਲੇਟਿਨ ਦੇ ਅਨੁਸਾਰ ਡਾਕਟਰਾਂ ਨੇ ਜੋਗੀ ਦੇ ਦਿਮਾਗ ਵਿੱਚ ਸੋਜ ਦੀ ਖ਼ਬਰ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਰਾਏਪੁਰ ਤੋਂ ਦਿੱਲੀ ਭੇਜਣ ਦੀ ਵੀ ਗੱਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਭਰਤੀ

ਡਾਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋਗੀ ਆਪਣੇ ਘਰੇ ਇਮਲੀ ਖਾ ਰਹੇ ਸੀ ਅਤੇ ਇਮਲੀ ਦਾ ਬੀਜ ਉਨ੍ਹਾਂ ਦੇ ਗਲੇ ਵਿੱਚ ਫਸ ਗਿਆ, ਜਿਸ ਨਾਲ ਉਨ੍ਹਾਂ ਦਾ ਸਾਹ ਰੁਕ ਗਿਆ। ਫਿਲਹਾਲ ਜੋਗੀ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।

ABOUT THE AUTHOR

...view details