ਨਵੀਂ ਦਿੱਲੀ: ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਵੀਰਵਾਰ ਨੂੰ ਸਵੇਰੇ 11 ਵਜੇ ਰਾਜ ਸਭਾ ਦੇ ਸੰਸਦ ਵਜੋਂ ਸੰਹੂ ਚੁੱਕਣਗੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰੰਜਨ ਗੋਗੋਈ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ।
ਰੰਜਨ ਗੋਗੋਈ ਰਾਜ ਸਭਾ ਸੰਸਦ ਵਜੋਂ ਭਲਕੇ 11 ਵਜੇ ਚੁੱਕਣਗੇ ਸੰਹੂ - ਚੀਫ਼ ਜਸਟਿਸ ਰੰਜਨ ਗੋਗੋਈ
ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਵੀਰਵਾਰ ਨੂੰ ਸਵੇਰੇ 11 ਵਜੇ ਰਾਜ ਸਭਾ ਦੇ ਸੰਸਦ ਵਜੋਂ ਸੰਹੂ ਚੁੱਕਣਗੇ।
ਰੰਜਨ ਗੋਗੋਈ
ਗੋਗੋਈ ਦੀ ਨਾਮਜ਼ਦਗੀ ਨੂੰ ਲੈ ਕੇ ਸਿਆਸਤ ਦਾ ਦੌਰ ਗਰਮ ਹੁੰਦਾ ਜਾ ਰਿਹਾ ਹੈ। ਸਾਬਕਾ ਜੱਜ ਵੀ ਆਲੋਚਨਾ ਕਰਨ ਵਾਲਿਆਂ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਉਹ ਸਹੁੰ ਚੁੱਕਣ ਤੋਂ ਬਾਅਦ ਉਪਰਲੇ ਸਦਨ ਦੀ ਸੀਟ ਦੀ ਪੇਸ਼ਕਸ਼ ਨੂੰ ਸਵੀਕਾਰ ਕਰਨ ਬਾਰੇ ਵਿਸਥਾਰ ਨਾਲ ਗੱਲ ਕਰਨਗੇ।