ਪੰਜਾਬ

punjab

ETV Bharat / bharat

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਸਿਹਤ ਖ਼ਰਾਬ, ਹਸਪਤਾਲ 'ਚ ਭਰਤੀ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਫ਼ੋਟੋ
ਫ਼ੋਟੋ

By

Published : May 9, 2020, 4:40 PM IST

ਰਾਏਪੁਰ: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਬੇਟੇ ਅਮਿਤ ਜੋਗੀ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲ ਦਾ ਅਟੈਕ ਹੋਣ ਤੋਂ ਬਾਅਦ ਰਾਏਪੁਰ ਦੇ ਸ੍ਰੀ ਨਾਰਾਇਣਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਸਪਤਾਲ ਵਿੱਚ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ੍ਰੀ ਨਾਰਾਇਣਾ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਛੱਤੀਸਗੜ੍ਹ ਦੇ ਸਾਬਕਾ ਸੀਐਮ ਅਜੀਤ ਜੋਗੀ ਨੂੰ ਘਰ ਵਿੱਚ ਅਟੈਕ ਹੋਇਆ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।

ਇਸ ਦੌਰਾਨ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਅਮਿਤ ਜੋਗੀ ਨਾਲ ਫੋਨ ਉੱਤੇ ਗੱਲਬਾਤ ਕੀਤੀ ਹੈ ਅਤੇ ਅਜੀਤ ਜੋਗੀ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ ਹੈ।

ਭੁਪੇਸ਼ ਬਘੇਲ ਨੇ ਟਵੀਟ ਕੀਤਾ, 'ਮੇਰੀ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੇ ਬੇਟੇ ਅਮਿਤ ਜੋਗੀ ਜੀ ਨਾਲ ਫ਼ੋਨ ਉੱਤੇ ਗੱਲਬਾਤ ਹੋਈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।'

ਮੁੱਖ ਮੰਤਰੀ ਬਘੇਲ ਨੇ ਅਮਿਤ ਜੋਗੀ ਨੂੰ ਭਰੋਸਾ ਦਿਵਾਇਆ ਕਿ ਅਜੀਤ ਜੋਗੀ ਦੀ ਸਿਹਤ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਹਰ ਸੰਭਵ ਪਹਿਲ ਕੀਤੀ ਜਾਵੇਗੀ।

ABOUT THE AUTHOR

...view details