ਬੈਂਗਲੁਰੂ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਸਿਧਾਰਮਈਆ ਮੰਗਲਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਆਪਣੇ ਅਧਿਕਾਰਕ ਟਵਿੱਟਰ ਖਾਤੇ ਰਾਹੀਂ ਦਿੱਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਮੇਰਾ ਕੋਵਿਡ-19 ਟੈਸਟ ਪੌਜ਼ੀਟਿਵ ਆਇਆ ਹੈ ਅਤੇ ਸਾਵਧਾਨੀ ਵਜੋਂ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖਲ ਵੀ ਕੀਤਾ ਗਿਆ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜਿਹੜੇ ਮੇਰੇ ਸੰਪਰਕ ਵਿੱਚ ਆਏ ਸਨ, ਕਿ ਉਹ ਆਪਣਾ ਟੈਸਟ ਕਰਵਾਉਣ ਅਤੇ ਆਪਣੇ ਆਪ ਨੂੰ ਕੁਆਰੰਟੀਨ ਕਰਨ।"