ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਐਤਵਾਰ ਦੇਰ ਸ਼ਾਮ ਬੇਚੈਨੀ ਅਤੇ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ।
ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਏਮਜ਼ 'ਚ ਦਾਖ਼ਲ - ਸਾਬਕਾ ਪੀਐਮ ਡਾ. ਮਨਮੋਹਨ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਐਤਵਾਰ ਦੇਰ ਸ਼ਾਮ ਨੂੰ ਬੇਚੈਨੀ ਅਤੇ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ।
ਡਾ. ਮਨਮੋਹਨ ਸਿੰਘ
ਜਾਣਕਾਰੀ ਮੁਤਾਬਕ 87 ਸਾਲਾ ਮਨਮੋਹਨ ਸਿੰਘ ਨੂੰ ਏਮਜ਼ ਹਸਪਤਾਲ ਦੇ ਕਾਰਡੀਓ ਵਾਰਡ ਵਿੱਚ ਨਿਗਰਾਨੀ ਅਧੀਨ ਰੱਖਿਆ ਗਿਆ ਹੈ। ਉਨ੍ਹਾਂ ਨੂੰ ਰਾਤ ਦੇ ਕਰੀਬ 8 ਵੱਜ ਕੇ 45 ਮਿੰਟ 'ਤੇ ਦਾਖ਼ਲ ਕਰਵਾਇਆ ਗਿਆ।
ਡਾ. ਮਨਮੋਹਨ ਸਿੰਘ ਕਾਂਗਰਸ ਦੇ ਸੀਨੀਅਰ ਨੇਤਾ ਹਨ ਅਤੇ ਮੌਜੂਦਾ ਸਮੇਂ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਰਾਜਸਥਾਨ ਦੀ ਨੁਮਾਇੰਦਗੀ ਕਰਦੇ ਹਨ। ਉਹ ਸਾਲ 2004 ਤੋਂ 2014 ਦਰਮਿਆਨ ਪ੍ਰਧਾਨ ਮੰਤਰੀ ਰਹੇ ਸਨ।