ਕਾਹਿਰਾ: 67 ਸਾਲਾ ਮੁਹੰਮਦ ਮੋਰਸੀ ਅਦਾਲਤ 'ਚ ਪੇਸ਼ੀ ਦੌਰਾਨ ਅਚਾਨਕ ਉਹ ਬੇਹੋਸ਼ ਹੋ ਗਏ ਅਤੇ ਕੁਝ ਹੀ ਪਲਾਂ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਲੈ ਜਾਇਆ ਗਿਆ। ਅਦਾਲਤ ਵਿੱਚ ਉਨ੍ਹਾਂ 'ਤੇ ਜਾਸੂਸੀ ਦਾ ਮੁਕਦਮਾ ਚਲਾਇਆ ਜਾ ਰਿਹਾ ਸੀ।
ਮਿਸਰ ਦੇ ਸਾਬਕਾ ਰਾਸ਼ਟਰਪਤੀ ਮੋਰਸੀ ਦਾ ਦੇਹਾਂਤ
ਮਿਸਰ ਦੇ ਸਾਬਕਾ ਰਾਸ਼ਟਰਪਤੀ ਮੁਹੰਮਦ ਮੋਰਸੀ ਅਦਾਲਤ ਵਿੱਚ ਸੁਣਵਾਈ ਦੌਰਾਨ ਡਿੱਗ ਗਏ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਮਿਸਰ ਦੇ ਸਾਬਕਾ ਰਾਸ਼ਟਰਪਤੀ ਮੋਰਸੀ ਦਾ ਦੇਹਾਂਤ
ਮੋਰਸੀ ਨੂੰ 2012 ਵਿੱਚ ਦੇਸ਼ ਦਾ ਰਾਸ਼ਟਰਪਤੀ ਚੁਣਿਆ ਗਿਆ ਸੀ। ਇਹ ਚੋਣਾਂ ਮਿਸਰ ਦੇ ਲੰਮੇ ਸਮੇਂ ਰਾਸ਼ਟਰਪਤੀ ਰਹੇ ਹੁਸਨੀ ਮੁਬਾਰਕ ਨੂੰ ਅਹੁੱਦੇ ਤੋਂ ਹਟਾਉਣ ਤੋਂ ਬਾਅਦ ਹੋਈਆਂ ਸਨ।
ਮੋਰਸੀ ਦਾ ਸਬੰਧ ਦੇਸ਼ ਦੇ ਸੱਭ ਤੋਂ ਵੱਡੇ ਇਸਲਾਮੀ ਸਮੂਹ ਮੁਸਲਿਮ ਭਾਈਚਾਰੇ ਨਾਲ ਸੀ ਜਿਸ ਨੂੰ ਹੁਣ ਗ਼ੈਰ-ਕਾਨੂੰਨੀ ਐਲਾਨ ਕਰ ਦਿੱਤਾ ਗਿਆ ਹੈ। ਫ਼ੌਜ ਨੇ ਵੱਡੇ ਪੱਧਰ 'ਤੇ ਹੋਏ ਵਿਰੋਧ-ਪ੍ਰਦਰਸ਼ਨਾਂ ਤੋਂ ਬਾਅਦ 2013 ਵਿੱਚ ਮੁਰਸੀ ਦਾ ਤਖ਼ਤਾ ਪਲਟ ਕਰ ਦਿੱਤਾ ਸੀ ਅਤੇ ਭਾਈਚਾਰੇ ਨੂੰ ਖ਼ਤਮ ਕਰ ਦਿੱਤਾ ਸੀ। ਫੌਜ ਨੇ ਮੋਰਸੀ ਸਣੇ ਸਮੂਹ ਦੇ ਕਈ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
Last Updated : Jun 18, 2019, 9:20 AM IST