ਨਵੀਂ ਦਿੱਲੀ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲਾਂ ਦੀ ਉਮਰ 'ਚ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਭਿਜੀਤ ਮੁਖਰਜੀ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਭਾਰਤ ਰਤਨ ਨਾਲ ਨਵਾਜ਼ੇ ਜਾ ਚੁੱਕੇ ਪ੍ਰਣਬ ਮੁਖਰਜੀ ਨੂੰ 10 ਅਗਸਤ ਨੂੰ ਗੰਭੀਰ ਸਥਿਤੀ 'ਚ ਦਿੱਲੀ ਦੇ ਆਰ ਐਂਡ ਆਰ ਹਸਪਤਾਲ 'ਚ ਭਰਤੀ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ।
ਮੁਖਰਜੀ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਕਈ ਸਿਆਸੀ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਰਾਸ਼ਟਰਪਤੀ ਨੇ ਟਵੀਟ ਕਰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ ਹੈ, ਉਨ੍ਹਾਂ ਕਿਹਾ ਕਿ ਮੁਖਰਜੀ ਦੀ ਮੌਤ ਦੀ ਖ਼ਬਰ ਸੁਣ ਕੇ ਦੁੱਖ ਹੋਇਆ, ਮੁਖਰਜੀ ਨੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਅੱਜ ਉਨ੍ਹਾਂ ਦੇ ਜਾਣ ਨਾਲ ਪੂਰਾ ਦੇਸ਼ ਦੁਖੀ ਹੈ।