ਪੰਜਾਬ

punjab

ETV Bharat / bharat

ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ - ਫ਼ਾਰਮਾ ਕੰਪਨੀ ਰੈਨਬੈਕਸੀ

ਫ਼ਾਰਮਾ ਕੰਪਨੀ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਨੂੰ ਦਿੱਲੀ ਪੁਲਿਸ ਨੇ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਫ਼ੋਟੋ

By

Published : Oct 10, 2019, 9:48 PM IST

ਨਵੀਂ ਦਿੱਲੀ: ਫ਼ਾਰਮਾ ਕੰਪਨੀ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸ਼ਵਿੰਦਰ ਸਿੰਘ ਉੱਤੇ ਧੋਖਾਧੜੀ ਦਾ ਦੋਸ਼ ਲੱਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਸ਼ਵਿੰਦਰ ਸਿੰਘ ਸਮੇਤ ਚਾਰ ਲੋਕ ਹੋਰ ਗ੍ਰਿਫ਼ਤਾਰ ਕੀਤੇ ਗਏ ਹਨ।

ਦੱਸ ਦਈਏ, ਇਨ੍ਹਾਂ ਦੀ ਗ੍ਰਿਫ਼ਤਾਰੀ ਉਸ ਵੇਲੇ ਹੋਈ ਜਿਸ ਵੇਲੇ ਇਨ੍ਹਾਂ ਸਾਰਿਆਂ ਨੂੰ ਮੰਦਿਰ ਮਾਰਗ ਵਿੱਚ ਈਓਡਬਲਿਊ ਦੇ ਦਫ਼ਤਰ ਵਿੱਚ ਪੁੱਛਗਿਛ ਲਈ ਬੁਲਾਇਆ ਗਿਆ ਸੀ। ਆਰਥਿਕ ਅਪਰਾਧ ਵਿੰਗ (ਈ.ਡਬਲਿਊ) ਦੇ ਡੀਸੀਪੀ ਵਰਸ਼ਾ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਸ਼ਵਿੰਦਰ ਸਿੰਘ, ਸੁਨੀਲ ਗੋਦਵਾਨੀ, ਕਵੀ ਅਰੋੜਾ ਅਤੇ ਅਨਿਲ ਸਕਸੈਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਆਈਪੀਸੀ ਦੀ ਧਾਰਾ 409 ਅਤੇ 420 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਰੈਲੀਗੇਅਰ ਫਿਨਵੈਸਟ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਗਈ ਹੈ।

ਸ਼ਵਿੰਦਰ ਸਿੰਘ 'ਤੇ 740 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਹੈ। ਦੱਸ ਦੇਈਏ ਕਿ ਪੁਲਿਸ ਸ਼ਵਿੰਦਰ ਸਿੰਘ ਦੇ ਵੱਡੇ ਭਰਾ ਮਾਲਵਿੰਦਰ ਸਿੰਘ ਦੀ ਵੀ ਭਾਲ ਕਰ ਰਹੀ ਹੈ, ਜਿਸ ਦਾ ਨਾਂਅ ਵੀ ਇਸ ਕੇਸ ਵਿੱਚ ਹੈ। ਅਗਸਤ ਵਿੱਚ, ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਕੇਸ ਵਿੱਚ ਰੈਨਬੈਕਸੀ ਗਰੁੱਪ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਮੋਹਨ ਸਿੰਘ ਤੇ ਸ਼ਵਿੰਦਰ ਮੋਹਨ ਸਿੰਘ ਦੇ ਘਰ ਛਾਪਾ ਮਾਰਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਛਾਪੇਮਾਰੀ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਦੇ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਕੀਤੀ ਗਈ ਸੀ।

ABOUT THE AUTHOR

...view details