ਨਵੀਂ ਦਿੱਲੀ: ਭਾਰਤ ਵਿੱਚ ਸੰਵਿਧਾਨ ਦਿਵਸ 26 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਸੇ ਮੌਕੇ ਈਟੀਵੀ ਭਰਤ ਨੇ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਸੰਵਿਧਾਨ ਦੀ ਮੌਜੂਦਾ ਸਥਿਤੀ ਬਾਰੇ ਆਪਣੇ ਵਿਚਾਰ ਦਿੱਤੇ ਅਤੇ ਇਸ ਮਹੱਤਵਪੂਰਨ ਦਸਤਾਵੇਜ਼ ਦੀ ਭਾਵਨਾ ਅਤੇ ਦਰਪੇਸ਼ ਚੁਣੌਤੀਆਂ ਬਾਰੇ ਵਿਸਥਾਰ ਨਾਲ ਦੱਸਿਆ ਜੋ ਸਾਡੇ ਦੇਸ਼ ਦੀ ਨੀਂਹ ਰੱਖਦੇ ਹਨ।
ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਉਹ ਸੋਚਦੇ ਹਨ ਕਿ ਸਾਡੇ ਸੰਵਿਧਾਨ ਦੀ ਪਵਿੱਤਰਤਾ ਪਿਛਲੇ ਕੁੱਝ ਸਾਲਾਂ ਤੋਂ ਖਰਾਬ ਹੋ ਗਈ ਹੈ ਜਾਂ ਨਹੀਂ ਤਾਂ ਕੁਮਾਰ ਨੇ ਕਿਹਾ ਕਿ ਹਾਲਾਂਕਿ ਭਾਰਤੀ ਜਨਸੰਖਿਆ ਦੀ ਬਹੁਗਿਣਤੀ ਅਜੇ ਵੀ ਸੰਵਿਧਾਨ ਅਤੇ ਇਸ ਦੀਆਂ ਕਦਰਾਂ ਕੀਮਤਾਂ ਨੂੰ ਪਵਿੱਤਰ ਮੰਨਦੀ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਇਸ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਵਿੱਚ ਕੁੱਝ ਵਿਗਾੜ ਹੋਏ ਹਨ।