ਪੰਜਾਬ

punjab

ETV Bharat / bharat

ਜੰਮੂ ਕਸ਼ਮੀਰ 'ਚ ਮਾਰੇ ਗਏ 4 ਅੱਤਵਾਦੀ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਪੁਲਿਸ ਦੇ ਇੱਕ ਜੁਆਇੰਟ ਆਪਰੇਸ਼ਨ ਦੌਰਾਨ ਚਾਰ ਅੱਤਵਾਦੀ ਮਾਰੇ ਗਏ।

ਫ਼ੋਟੋ
ਫ਼ੋਟੋ

By

Published : Mar 15, 2020, 12:53 PM IST

ਜੰਮੂ ਕਸ਼ਮੀਰ: ਜੰਮੂ ਕਸ਼ਮੀਰ: ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਪੁਲਿਸ ਦੇ ਇੱਕ ਜੁਆਇੰਟ ਆਪਰੇਸ਼ਨ ਦੌਰਾਨ ਚਾਰ ਅੱਤਵਾਦੀ ਮਾਰੇ ਗਏ। ਇਸ ਸਬੰਧੀ ਕਸ਼ਮੀਰ ਜੋਨ ਪੁਲਿਸ ਨੇ ਦਿੱਤੀ।

ਇਸ ਸਬੰਧੀ ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਦੇ ਵਾਟਰੀਗਾਮ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਆਧਾਰ 'ਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ), ਰਾਸ਼ਟਰੀ ਰਾਈਫਲਜ਼ (ਆਰਆਰ) ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਨੇ ਸਾਂਝੇ ਤੌਰ 'ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿਚ ਚਾਰ ਅੱਤਵਾਦੀ ਮਾਰੇ ਗਏ।

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸ੍ਰੀਨਗਰ-ਜੰਮੂ ਰਾਜਮਾਰਗ 'ਤੇ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਇਕ ਸਰਗਰਮ ਕਾਰਕੁੰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਹਰਕਤ ਬਾਰੇ ਮਿਲੀ ਜਾਣਕਾਰੀ 'ਤੇ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਮਾਲਪੋਰਾ ਵਿਖੇ ਇਕ ਜਗ੍ਹਾ' ਤੇ ਨਾਕਾਬੰਦੀ ਕੀਤੀ ਹੋਈ ਸੀ।

ABOUT THE AUTHOR

...view details