ਜੰਮੂ-ਕਸ਼ਮੀਰ : ਸ਼ੋਪੀਆਂ ਦੇ ਮਲਹੋਰਾ ਖੇਤਰ 'ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ' ਚ 4 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਇਸ ਬਾਰੇ ਕਸ਼ਮੀਰ ਜ਼ੋਨ ਦੀ ਪੁਲਿਸ ਨੇ ਦੱਸਿਆ ਸੀ ਕਿ ਸ਼ੋਪੀਆਂ ਦੇ ਮਲਹੋਰਾ ਖੇਤਰ ਵਿੱਚ ਐਨਕਾਉਂਟਰ ਦੀ ਸ਼ੁਰੂਆਤ ਹੋਈ ਹੈ। ਪੁਲਿਸ ਅਤੇ ਸੁਰੱਖਿਆ ਬਲ ਨੌਕਰੀ 'ਤੇ ਹਨ। ਸੁਰੱਖਿਆ ਬਲਾਂ ਨੂੰ ਸ਼ੱਕ ਸੀ ਕਿ ਇਸ ਪਿੰਡ ਵਿੱਚ ਕਿਤੇ ਦੋ-ਤਿੰਨ ਅੱਤਵਾਦੀ ਲੁਕੇ ਹੋਏ ਹਨ। ਉਦੋਂ ਉਨ੍ਹਾਂ ਨੂੰ ਘੇਰਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ। ਮੀਡੀਆ ਰਿਪੋਰਟਾਂ ਮੁਤਾਬਕ 55–ਰਾਸ਼ਟਰੀ ਰਾਈਫ਼ਲਜ਼, ਸੀਆਰਪੀਐੱਫ਼ ਅਤੇ ਐੱਸਓਜੀ ਦੀ ਟੀਮ ਨੇ ਪਿੰਡ ਦੀ ਘੇਰਾਬੰਦੀ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ। ਖੁਦ ਨੂੰ ਘਿਰੇ ਹੋਏ ਵੇਖ ਕੇ ਇੱਕ ਮਕਾਨ ’ਚ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਸਮਰਪਣ ਲਈ ਆਖਿਆ ਪਰ ਜਦੋਂ ਉਹ ਨਹੀਂ ਮੰਨੇ ਤਾਂ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।