ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ 60 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੇ 83 ਦਿਨਾਂ ਦੇ ਅੰਤਰਾਲ ਤੋਂ ਬਾਅਦ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਮੁੜ ਸ਼ੁਰੂ ਕੀਤੀ ਹੈ।
ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੀ ਨੋਟੀਫਿਕੇਸ਼ਨ ਅਨੁਸਾਰ ਸੋਮਵਾਰ ਨੂੰ ਦਿੱਲੀ ਵਿਚ ਪੈਟਰੋਲ ਦੀ ਕੀਮਤ 71.86 ਰੁਪਏ ਤੋਂ ਵਧ ਕੇ 72.46 ਰੁਪਏ ਪ੍ਰਤੀ ਲੀਟਰ ਹੋ ਗਈ, ਜਦੋਂਕਿ ਡੀਜ਼ਲ ਦੀ ਕੀਮਤ 69.99 ਰੁਪਏ ਤੋਂ ਵਧਾ ਕੇ 70.59 ਰੁਪਏ ਪ੍ਰਤੀ ਲੀਟਰ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਤੇਲ ਕੰਪਨੀਆਂ ਨੇ 83 ਦਿਨਾਂ ਦੇ ਅੰਤਰ ਦੇ ਬਾਅਦ ਕੀਮਤਾਂ ਦੀ ਸਮੀਖਿਆ ਕਰਦਿਆਂ ਇਸ ਵਿੱਚ 60 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤਰ੍ਹਾਂ ਲਗਾਤਾਰ ਦੂਜੇ ਦਿਨ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਕੰਪਨੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰੋਜ਼ਾਨਾ ਕੀਮਤਾਂ ਵਿੱਚ ਸੋਧ ਮੁੜ ਸ਼ੁਰੂ ਹੋ ਗਈ ਹੈ।