ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੇਸ਼ਾਂ ਨੇ ਵੀਡੀਓ ਕਾਨਫਰੈਂਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਵੱਖ-ਵੱਖ ਦੇਸ਼ਾਂ ਦੇ ਆਗੂਆਂ ਨੇ ਕੋਰੋਨਾ ਵਾਇਰਸ ਨਾਲ ਲੜਨ ਨੂੰ ਲੈ ਕੇ ਕੀਤੀਆਂ ਗਈਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਵਿੱਚ ਮੌਜੂਦ ਰਹੇ।
ਇਕ ਵੀਡੀਓ ਕਾਨਫਰੰਸ ਵਿਚ ਮੋਦੀ ਨੇ ਅਮਰੀਕਾ, ਚੀਨ ਵਰਗੇ ਦੇਸ਼ਾਂ ਦੇ ਮੁਖੀਆਂ ਨੂੰ ਕਿਹਾ, "ਸਾਨੂੰ ਇਸ ਸਮੇਂ ਆਰਥਿਕ ਟੀਚਿਆਂ ਦੀ ਬਜਾਏ ਮਨੁੱਖਤਾ 'ਤੇ ਧਿਆਨ ਦੇਣਾ ਚਾਹੀਦਾ ਹੈ। ਕੋਰੋਨਾ ਨੇ ਸਾਨੂੰ ਸਾਰਿਆਂ ਨੂੰ ਇੱਕ ਮੌਕਾ ਦਿੱਤਾ ਹੈ ਜਿਸ ਵਿੱਚ ਅਸੀਂ ਵਿਸ਼ਵੀਕਰਨ ਦੇ ਨਵੇਂ ਸੰਕਲਪ ਨੂੰ ਵੇਖ ਸਕਦੇ ਹਾਂ।"
ਜੀ-20 ਦੇਸ਼ਾਂ ਦੇ ਸ਼ਿਖਰ ਸੰਮੇਲਨ ਦੌਰਾਨ ਜੀ -20 ਦੇਸ਼ਾਂ ਨੇ ਕੋਰੋਨਾ ਵਾਇਰਸ ਦੇ ਸੰਕਟ ਨਾਲ ਨਜਿੱਠਣ ਲਈ ਵਿਸ਼ਵ ਦੀ ਅਰਥਵਿਵਸ਼ਥਾ ਵਿੱਚ 5 ਲੱਖ ਕਰੋੜ ਡਾਲਰ ਦਾ ਨਿਵੇਸ਼ ਕਰਨ ਦਾ ਫੈਸਲਾ ਲਿਆ।