ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਆਂਕੜਾ 28 ਲੱਖ ਤੋਂ ਪਾਰ ਪਹੁੰਚ ਗਿਆ ਹੈ ਤੇ ਇਸ ਦੀ ਚਪੇਟ ਵਿੱਚ ਕਈ ਵੀਵੀਆਈਪੀ ਵੀ ਆ ਰਹੇ ਹਨ। ਮੋਦੀ ਸਰਕਾਰ ਦੇ ਇੱਕ ਮੰਤਰੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ, ਪੈਟ੍ਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਵੀ ਕੋਰੋਨਾ ਦੀ ਲਾਗ ਤੋਂ ਪੀੜਤ ਪਾਏ ਗਏ ਸਨ।
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕੋਰੋਨਾ ਪੌਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ, ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਫ਼ੋਟੋ
ਗਜੇਂਦਰ ਸ਼ੇਖਾਵਤ ਨੇ ਕਿਹਾ, 'ਸਿਹਤ ਖ਼ਰਾਬ ਹੋਣ 'ਤੇ ਮੈਂ ਕੋਰੋਨਾ ਦਾ ਟੈਸਟ ਕਰਵਾਇਆ ਤੇ ਮੇਰੀ ਰਿਪੋਰਟ ਪੌਜ਼ੀਟਿਵ ਆਈ ਹੈ। ਮੈਂ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿੱਚ ਭਰਤੀ ਹੋ ਰਿਹਾ ਹਾਂ। ਮੇਰੀ ਬੇਨਤੀ ਹੈ ਕਿ ਪਿਛਲੇ ਦਿਨੀਂ ਮੈਂ ਜਿਨ੍ਹਾਂ ਦੇ ਸੰਪਰਕ ਵਿੱਚ ਆਇਆ ਹਾਂ, ਉਹ ਆਪਣੇ ਆਪ ਨੂੰ ਆਈਸੋਲੇਟ ਕਰਕੇ ਆਪਣੀ ਜਾਂਚ ਕਰਵਾਉਣ। ਸਾਰੇ ਸਿਹਤਮੰਦ ਰਹੋ ਤੇ ਆਪਣਾ ਖਿਆਲ ਰੱਖੋ।'
ਇਥੇ ਤੁਹਾਨੂੰ ਦੱਸ ਦਈਏ ਕਿ 18 ਅਗਸਤ ਨੂੰ SYL ਨੂੰ ਲੈ ਕੇ ਹੋਈ ਮੀਟਿੰਗ ਵਿੱਚ ਗਜੇਂਦਰ ਸਿੰਘ ਸ਼ੇਖਾਵਤ ਵੀ ਸ਼ਾਮਲ ਹੋਏ ਸਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਬੈਠੇ ਸਨ।