ਨਵੀਂ ਦਿੱਲੀ: ਗਿਰੀਸ਼ ਚੰਦਰ ਮੁਰਮੂ ਨੇ ਭਾਰਤ ਦੇ ਨਵੇਂ ਨਿਯੰਤਰਕ ਅਤੇ ਆਡੀਟਰ ਜਨਰਲ ਭਾਵ ਸੀਏਜੀ ਵਜੋਂ ਸਹੁੰ ਚੁੱਕੀ ਹੈ। ਸੰਸਥਾ ਦੇ 162 ਸਾਲਾਂ ਲੰਬੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਕਬਾਇਲੀ ਭਾਈਚਾਰੇ ਵਿਚੋਂ ਕੋਈ ਸੀਏਜੀ ਬਣਿਆ ਹੋਵੇ।
ਗਿਰੀਸ਼ ਚੰਦਰ ਮੁਰਮੂ ਬਣੇ ਸਾਡੇ ਨਵੇਂ CAG - Girish Chandra Murmu sworn in as CAG
ਗਿਰੀਸ਼ ਚੰਦਰ ਮੁਰਮੂ ਨੇ ਸੀਏਜੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਪਣਾ ਅਹੁਦਾ ਸਾਂਭਿਆ। ਇਸ ਦੌਰਾਨ ਉਨ੍ਹਾਂ ਮਹਾਤਮਾ ਗਾਂਧੀ ਤੇ ਭੀਮਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।
ਗਿਰੀਸ਼ ਚੰਦਰ ਮੁਰਮੂ ਬਣੇ ਸਾਡੇ ਨਵੇਂ CAG
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁਰਮੂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਅਤੇ ਇਸ ਸਮੇਂ ਦੌਰਾਨ ਖੁਦ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਭਵਨ ਵਿੱਚ ਮੌਜੂਦ ਸਨ, ਜਿਨ੍ਹਾਂ ਦੇ ਨੇੜੇ ਰਹਿ ਕੇ ਪਿਛਲੇ ਡੇਢ ਦਹਾਕੇ ਵਿੱਚ ਆਈਏਐਸ ਅਧਿਕਾਰੀ ਵਜੋਂ ਕੰਮ ਕੀਤਾ ਹੈ।
ਗਿਰੀਸ਼ ਚੰਦਰ ਮੁਰਮੂ ਨੇ ਸਹੁੰ ਚੁੱਕਣ ਤੋਂ ਬਾਅਦ ਆਪਣਾ ਅਹੁਦਾ ਸਾਂਭਿਆ। ਇਸ ਦੌਰਾਨ ਉਨ੍ਹਾਂ ਮਹਾਤਮਾ ਗਾਂਧੀ ਤੇ ਭੀਮਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ। ਗਿਰੀਸ਼ ਚੰਦਰ ਮੁਰਮੂ ਨੇ ਵੀਰਵਾਰ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।