ਨਵੀਂ ਦਿੱਲੀ: ਕਰਨਾਟਕ 'ਚ ਓਵੈਸੀ ਦੇ ਪ੍ਰੋਗਰਾਮ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਓਣ ਵਾਲੀ ਮਹਿਲਾ ਨੂੰ ਅਦਾਲਤ ਨੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰ 14 ਦਿਨ ਦੀ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ ਹੈ।
ਦੱਸ ਦਈਏ ਵੀਰਵਾਰ ਨੂੰ ਹੈਦਰਾਬਾਦ ਦੇ ਸਾਂਸਦ ਅਸਦੁਦੀਨ ਓਵੈਸੀ ਬੈਂਗਲੁਰੂ ਵਿੱਚ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ ਸਨ ਜਿਸ ਵਿੱਚ ਇੱਕ ਮਹਿਲਾ ਨੇ ਸਟੇਜ 'ਤੇ ਜਾ ਕੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਕਰਨਾਟਕ ਪੁਲਿਸ ਨੇ ਉਸ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।