ਪੰਜਾਬ

punjab

ETV Bharat / bharat

ਕਿਸਾਨਾਂ ਨੂੰ ਸਰਕਾਰ ਦਾ ਦੀਵਾਲੀ ਮੌਕੇ ਵੱਡਾ ਤੋਹਫ਼ਾ, ਕੈਪਟਨ ਨੇ ਕੀਤੀ ਨਿਖੇਧੀ - ਕਿਸਾਨਾਂ ਨੂੰ ਸਰਕਾਰ ਦਾ ਦਿਵਾਲੀ ਤੌਹਫਾ

ਕੈਬਨਿਟ ਨੇ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਧਾਉਣ ਦਾ ਫੈਸਲਾ ਕੀਤਾ ਹੈ।

ਫ਼ੋਟੋ

By

Published : Oct 23, 2019, 5:09 PM IST

Updated : Oct 23, 2019, 7:57 PM IST

ਨਵੀਂ ਦਿੱਲੀ: ਦਿਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਫਸਲਾਂ ਲਈ ਸਮਰਥਨ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਇਸ ਫ਼ੈਸਲੇ ਦੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਿਖੇਧੀ ਕੀਤੀ ਹੈ।

ਕੈਬਨਿਟ ਨੇ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ ਅਤੇ ਜੌਂ ਲਈ ਘੱਟੋ ਘੱਟ ਸਮਰਥਨ ਮੁੱਲ ਵਿਚ 85 ਰੁਪਏ, ਗ੍ਰਾਮ ਵਿੱਚ 255 ਰੁਪਏ, ਮਸੂੜ (ਦਾਲ) ਵਿੱਚ 325 ਰੁਪਏ, ਸਰ੍ਹੋਂ ਵਿੱਚ 225 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 85 ਰੁਪਏ ਵਧਾ ਕੇ 1,925 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸੇ ਤਰ੍ਹਾਂ ਦਾਲਾਂ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਰਕਾਰ ਨੇ ਮਸਰ ਦਾ ਘੱਟੋ-ਘੱਟ ਸਮਰਥਨ ਮੁੱਲ 325 ਰੁਪਏ ਵਧਾ ਕੇ 4,800 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ ਜੋ ਪਿਛਲੇ ਸਾਲ 4,475 ਰੁਪਏ ਪ੍ਰਤੀ ਕੁਇੰਟਲ ਸੀ। ਛੋਲਿਆਂ ਦੇ ਐੱਮਐੱਸਪੀ 'ਚ 255 ਰੁਪਏ ਦਾ ਵਾਧਾ ਕੀਤਾ ਗਿਆ ਹੈ ਤੇ ਇਸ ਨੂੰ 4,875 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 225 ਰੁਪਏ ਪ੍ਰਤੀ ਕੁਇੰਟਲ ਦਾ ਇਜ਼ਾਫਾ ਕਰ ਕੇ 4,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਇਹ 4,200 ਰੁਪਏ ਪ੍ਰਤੀ ਕੁਇੰਟਲ ਸੀ। ਬਾਜਰੇ ਦੀ ਕੀਮਤ 1,440 ਰੁਪਏ ਤੋਂ ਵਧ ਕੇ 1,525 ਰੁਪਏ ਕੀਤੀ ਗਈ ਹੈ। ਇਸ ਦੌਰਾਨ ਘੱਟੋ–ਘੱਟ ਸਮਰਥਨ ਮੁੱਲ ਭਾਵ ਐਮਐਸਪੀ ਵਧਾਉਣ ਦੇ ਫ਼ੈਸਲੇ ਨਾਲ ਸਰਕਾਰ ਉੱਤੇ 3,000 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਲਈ ਸਮਰਥਨ ਮੁੱਲ (ਐਮਐਸਪੀ) ਦੇ 85 ਰੁਪਏ ਪ੍ਰਤੀ ਕੁਇੰਟਲ ਕੀਤੇ ਗਏ ਵਾਧੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦੇ ਕਿਹਾ ਕਿ ਇਹ ਵਾਧਾ ਖੇਤੀਬਾੜੀ ਲਾਗਤ ਖਰਚਿਆਂ ਨੂੰ ਪੂਰਾ ਕਰਨ ਲਈ ਨਾਕਾਫੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਾਲੀ ਲਈ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ ਕੀਤੀ ਹੈ।

Last Updated : Oct 23, 2019, 7:57 PM IST

ABOUT THE AUTHOR

...view details