ਨਵੀਂ ਦਿੱਲੀ: ਸੋਮਵਾਰ ਤੋਂ ਸ਼ੁਰੂ ਹੋਣ ਵਾਲੀਆਂ ਘਰੇਲੂ ਉਡਾਣਾਂ ਤੋਂ ਬਾਅਦ ਅਗਲੇ ਦੋ ਮਹੀਨਿਆਂ ਤੱਕ ਕੌਮਾਂਤਰੀ ਹਵਾਈ ਸੇਵਾ ਸ਼ੁਰੂ ਹੋਣ ਦੀਆਂ ਬਿੜਕਾਂ ਵੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਅਜਿਹੇ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ਕੌਮਾਂਤਰੀ ਉਡਾਣਾਂ ਰਾਹੀਂ ਆਉਣ ਵਾਲੇ ਯਾਤਰੀਆਂ ਨੂੰ ਲੈ ਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਉਨ੍ਹਾਂ ਨੂੰ 14 ਇਕਾਂਤਵਾਸ ਰੱਖਣ ਦੀ ਸ਼ਰਤ ਨੂੰ ਜ਼ਰੂਰੀ ਬਣਾਇਆ ਗਿਆ ਹੈ।
ਲਓ ਜੀ ! ਉਡਾਣਾਂ ਸਬੰਧੀ ਸਰਕਾਰ ਦੇ ਆਏ ਨਵੇਂ ਦਿਸ਼ਾ-ਨਿਰਦੇਸ਼ - ਘਰੇਲੂ ਉਡਾਣਾਂ ਸਬੰਧੀ ਗਾਈਡਲਾਈਨਜ਼
ਕੌਮਾਂਤਰੀ ਉਡਾਣਾਂ ਰਾਹੀਂ ਭਾਰਤ ਮੁਲਕ ਵਿੱਚ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਨੂੰ ਇਕਾਂਤਵਾਸ ਰਹਿਣਾ ਪਵੇਗਾ। ਇਸ ਵਿੱਚੋਂ 7 ਦਿਨ ਸਰਕਾਰ ਵੱਲੋਂ ਬਣਾਏ ਗਏ ਇਕਾਂਤਵਾਸ ਕੇਂਦਰਾਂ ਵਿੱਚ ਰਹਿਣਾ ਪਵੇਗਾ
ਇਸ ਦਿਸ਼ਾ ਨਿਰਦੇਸ਼ ਵਿੱਚ ਕਿਹਾ ਗਿਆ ਹੈ ਕਿ ਕੌਮਾਂਤਰੀ ਉਡਾਣਾਂ ਰਾਹੀਂ ਭਾਰਤ ਮੁਲਕ ਵਿੱਚ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਨੂੰ ਇਕਾਂਤਵਾਸ ਰਹਿਣਾ ਪਵੇਗਾ। ਇਸ ਵਿੱਚੋਂ 7 ਦਿਨ ਸਰਕਾਰ ਵੱਲੋਂ ਬਣਾਏ ਗਏ ਇਕਾਂਤਵਾਸ ਕੇਂਦਰਾਂ ਵਿੱਚ ਰਹਿਣਾ ਪਵੇਗਾ ਜਿਸ ਦਾ ਖ਼ਰਚਾ ਯਾਤਰੀਆਂ ਨੂੰ ਹੀ ਦੇਣਾ ਪਵੇਗਾ। ਇਸ ਤੋਂ ਬਾਅਦ 7 ਦਿਨ ਉਹ ਆਪਣੇ ਘਰਾਂ ਵਿੱਚ ਇਕਾਂਤਵਾਸ ਰਹਿਣਗੇ।
ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੌਮਾਂਤਰੀ ਉਡਾਣ ਤੋਂ ਪਹਿਲਾਂ ਯਾਤਰੀਆਂ ਨੂੰ ਇੱਕ ਹਲਫ਼ ਪੱਤਰ ਦੇਣਾ ਹੋਵੇਗਾ ਕਿ ਉਹ 14 ਦਿਨ ਇਕਾਂਤਵਾਸ ਰਹਿਣਗੇ। ਇਕਾਂਤਵਾਸ ਵਿੱਚ ਰਹਿਣ ਵਾਲੇ ਵਿਅਕਤੀਆਂ ਨੂੰ ਕੁਝ ਸ਼ਰਤਾਂ ਤੇ ਛੂਟਾਂ ਵੀ ਦਿੱਤੀਆਂ ਜਾਣਗੀਆਂ ਜਿਵੇ ਗਰਭਵਤੀ ਅਵਸਥਾ ਵਾਲ਼ੀ ਔਰਤ, ਘਰ ਵਿੱਚ ਕਿਸੇ ਦਾ ਦਿਹਾਂਤ, ਗੰਭੀਰ ਬਿਮਾਰੀ ਜਾਂ ਫਿਰ 10 ਸਾਲ ਤੋਂ ਛੋਟੀ ਉਮਰ ਦੇ ਬੱਚੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਆਦਿ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਰਹਿਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਇਨ੍ਹਾਂ ਸਾਰਿਆਂ ਦੇ ਫ਼ੋਨ ਵਿੱਚ ਅਰੋਗਿਆ ਸੇਤੂ ਐਪ ਹੋਣੀ ਚਾਹੀਦੀ ਹੈ।