ਨਵੀਂ ਦਿੱਲੀ: ਦੇਸ਼ ਵਿੱਚ ਪਿਆਜ਼ ਦੀਆਂ ਕੀਮਤਾਂ ਲੋਕਾਂ ਦੀ ਜ਼ੇਬ 'ਚ ਭਾਰੀ ਬੋਝ ਪਾ ਰਹੀਆਂ ਹਨ। ਪਿਆਜ਼ ਦੀਆਂ ਕੀਮਤਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਪਿਆਜ਼ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਲੱਗੀ ਸਰਕਾਰ ਨੇ ਐਕਸਪੋਰਟ' 'ਤੇ ਤਰੂੰਤ ਰੋਕ ਲਾਉਣ ਦਾ ਫੈਂਸਲਾ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਨੇ ਐਤਵਾਰ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਆਜ਼ ਦੇ ਸੰਕਟ ਦੇ ਮੱਦੇਨਜ਼ਰ ਸਰਕਾਰ ਨੇ ਐਕਸਪੋਰਟ' ‘ਤੇ ਪਾਬੰਦੀ ਲਗਾ ਦਿੱਤੀ ਹੈ।
ਪਿਆਜ਼ ਨਿਰੰਤਰ ਆਮ ਆਦਮੀ ਦੀ ਖਰੀਦ ਸ਼ਕਤੀ ਤੋਂ ਦੂਰ ਹੁੰਦਾ ਜਾ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਮੋਦੀ ਸਰਕਾਰ ਨੇ ਰਾਜਾਂ ਨੂੰ ਪਿਆਜ਼ ਦੀ ਤੁਰੰਤ ਅਤੇ ਲੋੜੀਂਦੀ ਸਪਲਾਈ ਕਰਨ ਦਾ ਭਰੋਸਾ ਦਿੱਤਾ ਹੈ। ਰਾਜਾਂ ਨੂੰ ਕਿਹਾ ਗਿਆ ਹੈ ਕਿ ਜੇ ਉਹ ਕਿਸੇ ਕਿਸਮ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ, ਤਾਂ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਕੇਂਦਰੀ ਖਪਤਕਾਰ ਮਾਮਲੇ ਮੰਤਰਾਲੇ ਨੂੰ ਭੇਜੋ।