ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਭਾਰਤੀ ਏਅਰਲਾਈਨਸ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰ ਤੋਂ ਪਹਿਲਾਂ ਉਨ੍ਹਾਂ ਦੀ ਘਰੇਲੂ ਉਡਾਣ ਸੇਵਾਵਾਂ ਦੀ ਕੁੱਲ ਸਮਰਥਾ ਦੇ ਹਿਸਾਬ ਨਾਲ 45 ਫੀਸਦੀ ਤੱਕ ਉਡਾਣ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਕੋਰੋਨਾ ਵਾਇਰਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਲਾਗੂ ਕੀਤੇ ਗਏ ਲੌਕਡਾਊਨ ਦੌਰਾਨ ਤਕਰੀਬਨ ਦੋ ਮਹੀਨੇ ਤੱਕ ਏਅਰਲਾਈਨ ਸੇਵਾਵਾਂ ਬੰਦ ਰਹੀਆਂ। ਇਸ ਤੋਂ ਬਾਅਦ ਨਾਗਰਿਕ ਹਵਾਬਾਜ਼ੀ ਮੰਤਰਾਲਾ ਨੇ 25 ਤੋਂ ਘਰੇਲੂ ਉਡਾਣ ਸੇਵਾ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ। ਹਾਲਾਂਕਿ ਏਅਰਲਾਈਨਸ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਪਹਿਲਾਂ ਦੇ ਹਿਸਾਬ ਨਾਲ ਮਹਿਜ ਇੱਕ ਤਿਹਾਈ ਉਡਾਣਾਂ ਭਰਨ ਦੀ ਮੰਜੂਰੀ ਦਿੱਤੀ ਗਈ ਸੀ।