ਨਵੀਂ ਦਿੱਲੀ: ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੀਆਂ ਕਿਸਮਾਂ ਦੇ ਪਿਆਜ਼ ਦੀ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦਾ ਕਾਰਨ ਘਰੇਲੂ ਬਜ਼ਾਰ ਵਿੱਚ ਪਿਆਜ਼ ਦੀ ਉਪਲਬਧਤਾ ਨੂੰ ਵਧਾਉਣਾ ਅਤੇ ਕੀਮਤਾਂ ਨੂੰ ਕੰਟਰੋਲ ਕਰਨਾ ਹੈ।
ਡਾਇਰੈਕਟੋਰੇਟ ਜਨਰਲ ਆਫ ਫੌਰਨ ਟਰੇਡ (ਡੀਜੀਐਫਟੀ) ਨੇ ਸੋਮਵਾਰ ਨੂੰ ਇਸ ਸੰਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਨੋਟੀਫਿਕੇਸ਼ਨ ਮੁਤਾਬਕ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੇ ਨਿਰਯਾਤ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ ਗਈ ਹੈ।