ਨਵੀਂ ਦਿੱਲੀ: ਕੇਂਦਰ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਜਨਮ ਦਿਹਾੜਾ ਮਨਾਉਣ ਲਈ ਸ਼ਨਿਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ।
ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਜਨਮ ਦਿਹਾੜਾ ਮਨਾਉਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ - 70 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ
ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਜਨਮ ਦਿਹਾੜਾ ਮਨਾਉਣ ਲਈ ਕੇਂਦਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਇੱਕ 70 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ 70 ਮੈਂਬਰੀ ਕਮੇਟੀ ਹੈ ਜਿਸ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਲੋਕਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਸਮੇਤ ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼, ਪੱਛਮ ਬੰਗਾਲ, ਤਾਮਿਲਨਾਡੁ, ਮਹਾਰਾਸ਼ਟਰ, ਅੋਡਿਸਾ ਤੇ ਰਾਜਸਥਾਨ ਦੇ ਮੁੱਖ ਮੰਤਰੀ ਵੀ ਇਸ 'ਚ ਸ਼ਾਮਿਲ ਹਨ।
ਕਮੇਟੀ ਨੂੰ ਸਮਾਰੋਹ ਦੇ ਪ੍ਰੋਗਰਾਮਾਂ ਲਈ ਵਿਸਥਾਰਤ ਦਿਨ ਬਾਰੇ ਫ਼ੈਸਲੇ ਲੈਣ ਤੋਂ ਇਲਾਵਾ ਸਮਾਰੋਹ ਨੂੰ ਦਿਸ਼ਾ ਨਿਰਦੇਸ਼ਿਤ ਕਰਨ ਵਾਲੀ ਨੀਤਿਆਂ, ਨਿਗਰਾਨੀ ਦੀ ਮੰਜੂਰੀ ਦਾ ਅਧਿਕਾਰ ਵੀ ਮਿਲੇਗਾ। ਦੱਸ ਦਈਏ ਕਿ ਕੇਂਦਰੀ ਗ੍ਰਹਿ ਸੱਕਤਰ ਅਜੈ ਕੁਮਾਰ ਭੱਲਾ ਉੱਚ ਪੱਧਰੀ ਕਮੇਟੀ ਦੇ ਮੈਂਬਰ ਸੱਕਤਰ ਹੋਣਗੇ।