ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਵੱਲੋਂ ਗ੍ਰਨੇਡ ਹਮਲਾ ਕੀਤਾ ਗਿਆ ਹੈ। ਅੱਤਵਾਦੀਆਂ ਨੇ ਸ਼ੋਪੀਆਂ ਦੇ ਬੋਨਾਬਾਜ਼ਾਰ ਇਲਾਕੇ ਵਿੱਚ ਸਰੱਖਿਆ ਬਲਾਂ ਉੱਤੇ ਗੋਲੀਬਾਰੀ ਵੀ ਕੀਤੀ। ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਦੱਸ ਦਈਏ ਕਿ ਪਿਛਲੇ 12 ਮਹੀਨਿਆਂ ਦੇ ਦੌਰਾਨ ਜੰਮੂ-ਕਸ਼ਮੀਰ ਵਿੱਚ 178 ਅੱਤਵਾਦੀ ਮਾਰੇ ਗਏ ਹਨ ਜਦਕਿ 39 ਸੁਰੱਖਿਆ ਕਰਮਚਾਰੀ ਵੀ ਸ਼ਹੀਦ ਹੋਏ ਹਨ। ਇਸੇ ਤਹਿਤ 36 ਨਾਗਰਿਕਾਂ ਨੂੰ ਵੀ ਆਪਣੀ ਜਾਨ ਗਵਾਉਣੀ ਪਈ ਹੈ।
ਸਾਲ 2020 ਵਿੱਚ ਹੁਣ ਤੱਕ ਸੁਰੱਖਿਆ ਬਲਾਂ ਨੇ 77 ਹਥਿਆਰ ਬਰਾਮਦ ਕੀਤੇ ਹਨ। ਇਸ ਵਿੱਚ 50 ਏਕੇ-47 ਰਾਇਫ਼ਲ ਸ਼ਾਮਲ ਹਨ। ਜਦਕਿ ਇਸ ਦੀ ਤੁਲਨਾ ਵਿੱਚ 2019 ਦੇ ਪੂਰੇ ਸਾਲ ਵਿੱਚ ਸੁਰੱਖਿਆ ਬਲਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਕੁੱਲ ਗਿਣਤੀ 71 ਸੀ।
ਇਨ੍ਹਾਂ ਹੀ ਨਹੀਂ, ਗ਼ੈਰ-ਕਾਨੂੰਨੀ ਗਤੀਵਿਧੀਆਂ(ਰੋਕਥਾਮ) ਐਕਟ (ਯੂਏਪੀਏ) ਦੇ ਤਹਿਤ 5 ਅਗਸਤ 2019 ਤੋਂ ਬਾਅਦ 400 ਮਾਮਲੇ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿੱਚ ਲਗਭਗ 300 ਲੋਕਾਂ ਉੱਤੇ ਪਬਲਿਕ ਸੇਫ਼ਟੀ ਐਕਟ (ਪੀਐਸਏ) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।