ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ੍ਰੀਨਗਰ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਇੱਕ ਪੁਲਿਸ ਚੌਕੀ ਨੂੰ ਨਿਸ਼ਾਨਾ ਬਣਾਇਆ। ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲਾ ਕੀਤਾ। ਇਸ ਹਮਲੇ 'ਚ ਦੋ ਜਵਾਨ ਜ਼ਖ਼ਮੀ ਹੋ ਗਏ। ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਸ੍ਰੀਨਗਰ ਦੀ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲਾ, ਦੋ ਜ਼ਖ਼ਮੀ - terrorist attack in srinagar
ਸ੍ਰੀਨਗਰ 'ਚ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲਾ ਹੋਇਆ ਹੈ। ਇਸ ਹਮਲੇ ਚ ਦੋ ਜਵਾਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕੀਤਾ ਗਿਆ ਹੈ।
ਫ਼ੋਟੋ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਰਾਣੇ ਸ਼ਹਿਰ 'ਚ ਸਫਾਕਾਦਲ ਨੇੜੇ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਇੱਕ ਗ੍ਰੇਨੇਡ ਸੁੱਟਿਆ। ਹਮਲੇ 'ਚ ਕੇਂਦਰੀ ਰਿਜ਼ਰਵ ਪੁਲਿਸ ਦਾ ਇੱਕ ਜਵਾਨ ਤੇ ਇੱਕ ਪੁਲਿਸ ਕਰਮੀ ਜ਼ਖ਼ਮੀ ਹੋ ਗਿਆ।
ਜ਼ਖਮੀ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਇਲਾਕੇ ਦੀ ਸੁਰੱਖਿਆ ਸਖ਼ਤ ਕਰਕੇ ਹਮਲਾਵਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।