ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਅਜੇ ਤੱਕ 10 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਕੁਝ ਅੱਤਵਾਦੀਆਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਜ਼ਖਮੀ ਹੋਣ ਵਾਲਿਆਂ ਵਿੱਚ ਆਮ ਲੋਕਾਂ ਦੇ ਨਾਲ-ਨਾਲ ਫੌਜ ਦੇ ਜਵਾਨ ਵੀ ਸ਼ਾਮਲ ਹਨ। ਇਸ ਵਿੱਚ ਇੱਕ ਪੱਤਰਕਾਰ ਅਤੇ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਜ਼ਖਮੀਆਂ ਨੂੰ ਜੇਰੇ ਇਲਾਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਫੌਜ ਵੱਲੋਂ ਇਲਾਕੇ ਵਿੱਚ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।