ਪੰਜਾਬ

punjab

ETV Bharat / bharat

ਸ੍ਰੀਨਗਰ 'ਚ ਕਸ਼ਮੀਰ ਯੂਨੀਵਰਸਿਟੀ ਦੇ ਬਾਹਰ ਗ੍ਰਨੇਡ ਧਮਾਕਾ, 2 ਲੋਕ ਜ਼ਖਮੀ

ਸ੍ਰੀਨਗਰ 'ਚ ਕਸ਼ਮੀਰ ਯੂਨੀਵਰਸਿਟੀ ਦੇ ਗੇਟ ਨੇੜੇ ਗ੍ਰਨੇਡ ਧਮਾਕਾ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

ਫ਼ੋਟੋ
ਫ਼ੋਟੋ

By

Published : Nov 26, 2019, 4:35 PM IST

ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਸ੍ਰੀਨਗਰ 'ਚ ਕਸ਼ਮੀਰ ਯੂਨੀਵਰਸਿਟੀ ਦੇ ਗੇਟ ਨੇੜੇ ਇੱਕ ਗ੍ਰਨੇਡ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਧਮਾਕੇ ਵਿੱਚ 2 ਲੋਕ ਜ਼ਖਮੀ ਹੋ ਗਏ ਹਨ।

ਇਹ ਧਮਾਕਾ ਯੂਨੀਵਰਸਿਟੀ ਦੇ ਸਰ ਸਈਅਦ ਗੇਟ ਦੇ ਬਾਹਰ ਸੁੱਟਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਮੁੱਚੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਦਈਏ ਕਿ ਪਿਛਲੇ ਦਿਨੀਂ ਪੁਲਵਾਮਾ ਜ਼ਿਲ੍ਹੇ ਦੇ ਤਚਵਾਰਾ ਪਿੰਡ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ ਸੀ ਜਿਸ ਵਿੱਚ ਸੁਰੱਖਿਆਂ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ। ਇਸ ਤੋਂ ਪਹਿਲਾਂ ਅਨੰਤਨਾਗ ਵਿੱਚ ਵੀ ਪੁਲਿਸ ਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਸਾਜ਼ਿਸ਼ ਨਾਕਾਮ ਕਰ ਦਿੱਤੀ ਸੀ। ਅੱਤਵਾਦੀਆਂ ਵੱਲੋਂ ਲਾਏ ਗਏ ਦੇਸੀ ਬੰਬ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਨਕਾਰਾ ਕਰ ਦਿੱਤਾ ਗਿਆ ਸੀ।

ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅੱਤਵਾਦੀਆਂ ਨੂੰ ਫੜਨ ਲਈ ਪੂਰੇ ਖੇਤਰ ਵਿਚ ਨਾਕਾਬੰਦੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਹਮਲੇ ਨੂੰ ਸ਼ੱਕੀ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗ੍ਰੇਨੇਡ ਹਮਲਾ ਹੈ ਜਾਂ ਨਹੀਂ।

ABOUT THE AUTHOR

...view details