ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਗ੍ਰੇਟਾ ਥਨਬਰਗ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਗ੍ਰੇਟਾ ਥਨਬਰਗ ਨੇ ਕਿਸਾਨ ਅੰਦੋਲਨ ਬਾਰੇ ਟਵੀਟ ਕੀਤਾ ਸੀ। ਗ੍ਰੇਟਾ ਨੇ ਆਪਣੀ ਸਰਗਰਮੀ ਦੇ ਚੱਲਦੇ ਛੋਟੀ ਉਮਰ ਵਿੱਚ ਹੀ ਪ੍ਰਸਿੱਧੀ ਹਾਸਲ ਕੀਤੀ। ਦੁਨੀਆ ਦੇ ਵੱਡੇ ਮੰਚਾਂ 'ਤੇ, ਉਹ ਵਾਤਾਵਰਣ ਬਾਰੇ ਆਪਣੀ ਗੱਲ ਬੇਬਾਕੀ ਨਾਲ ਰੱਖਦੀ ਰਹੀ ਹੈ।
ਕਿਸਾਨਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਉਨ੍ਹਾਂ ਨੇ ਇੱਕ ਟਵੀਟ ਕੀਤਾ। ਉਸ ਤੋਂ ਬਾਅਦ ਭਾਰਤ ਵਿੱਚ ਵਿਰੋਧ ਦੇਖਣ ਨੂੰ ਮਿਲਿਆ ਹੈ। ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਵਿਵਾਦਤ ਦਸਤਾਵੇਜ਼ਾਂ ਟਵੀਟ ਕਰਨ ਨੂੰ ਲੈਕੇ ਗ੍ਰੇਟਾ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਆਈਪੀਸੀ ਦੀ ਧਾਰਾ 120 ਬੀ ਅਤੇ 153 ਏ ਦੇ ਤਹਿਤ ਦਰਜ ਕੀਤੀ ਗਈ ਹੈ।
ਦਿੱਲੀ ਪੁਲਿਸ ਦੀ ਐਫ.ਆਈ.ਆਰ. ਤੋਂ ਬਾਅਦ ਗ੍ਰੇਟਾ ਨੇ ਕੀਤਾ ਟਵੀਟ