ਗੁਜਰਾਤ : ਆਣੰਦ ਜ਼ਿਲ੍ਹੇ ਦੇ ਅਧੀਨ ਪੈਂਦੇ ਖੰਭਾਤ ਵਿਖੇ ਇੱਕ ਕੈਮਿਕਲ ਫੈਕਟਰ 'ਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਨੂੰ ਕਾਬੂ ਕਰਨ ਲਈ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੰਗਵਾਈਆਂ ਗਈਆਂ ਹਨ। ਫਿਲਹਾਲ ਘਟਨਾਂ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਫੈਕਟਰੀ ਦੇ ਡਾਇਰੈਕਟਰ ਨੇ ਅੱਗ ਲੱਗਣ ਦੀ ਘਟਨਾ ਬਾਰੇ ਈਟੀਵੀ ਭਾਰਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਰਾਤ ਸਾਢੇ ਨੌ ਵਜੇ ਫੋਨ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਵੱਲੋਂ ਲਗਾਤਾਰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।