ਸ੍ਰੀ ਪਾਉਂਟਾ ਸਾਹਿਬ: ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਲੌਂਗੋਵਾਲ ਹਿਮਾਚਲ ਪ੍ਰਦੇਸ਼ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਵੀ ਪ੍ਰਧਾਨ ਹਨ।
ਕੋਵਿਡ-19: ਪਾਉਂਟਾ ਸਾਹਿਬ ਵਿੱਚ 'ਗੁਰੂ ਗੋਬਿੰਦ ਸਿੰਘ ਨਿਵਾਸ' ਦੀ ਇਕਾਂਤਵਾਸ ਵਜੋਂ ਹੋਵੇਗੀ ਵਰਤੋਂ - guru gobind singh niwas
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ।
ਭਾਈ ਗੋਬਿੰਦ ਸਿੰਘ ਲੌਂਗੋਵਾਲ
ਲੌਂਗੋਵਾਲ ਨੇ ਦੱਸਿਆ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿੱਚ ਉਸਾਰੀ ਗਈ ਅਤਿ ਆਧੁਨਿਕ ਸਰਾਂ 'ਗੁਰੂ ਗੋਬਿੰਦ ਸਿੰਘ ਨਿਵਾਸ' ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਹਵਾਲੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ।
ਇਸ ਤੋਂ ਇਲਾਵਾ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਰੋਜ਼ਾਨਾ ਲੋੜਵੰਦਾਂ ਲਈ ਲੰਗਰ ਵੀ ਤਿਆਰ ਕਰਕੇ ਭੇਜਿਆ ਜਾ ਰਿਹਾ ਹੈ।