ਪੰਜਾਬ

punjab

ETV Bharat / bharat

ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਲਈ ਤਿਆਰੀਆਂ ਜ਼ੋਰਾਂ 'ਤੇ - ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਿਹਾਰ ਪਟਨਾ

ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 353ਵੇਂ ਪ੍ਰਕਾਸ਼ ਪੁਰਬ ਵਧੀਆ ਢੰਗ ਨਾਲ ਮਨਾਇਆ ਜਾਵੇ, ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਦੇ ਲਈ ਬਿਹਾਰ ਸਰਕਾਰ, ਸੈਰ-ਸਪਾਟਾ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਸਾਰੇ ਹੀ ਮੁਸਤੈਦ ਹਨ।

Guru Gobind Singh, patna, Bihar, Parkash Purab
ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਬਿਹਾਰ ਸਰਕਾਰ ਡੱਟੀ

By

Published : Dec 23, 2019, 8:54 PM IST

ਪਟਨਾ: ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 353ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਦੀ ਸਮੀਖਿਆ ਪਟਨਾ ਦੇ ਡਵਿਜ਼ਨਲ ਕਮਿਸ਼ਨਰ ਸੰਜੇ ਅਗਰਵਾਲ ਨੇ ਕੀਤੀ। ਇਸ ਮੌਕੇ ਉੱਤੇ ਪਟਨਾ ਦੇ ਜ਼ਿਲ੍ਹਾ ਅਧਿਕਾਰੀ ਕੁਮਾਰ ਰਵੀ ਸਮੇਤ ਕਈ ਅਧਿਕਾਰੀਆਂ ਨੇ ਟੈਂਟ ਸਿਟੀ ਅਤੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਵਿਵਸਥਾਵਾਂ ਦੀ ਸਮੀਖਿਆ ਕੀਤੀ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਗੁਰੂ ਕੀ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਪਟਨਾ ਸਿਟੀ ਪੂਰੀ ਤਰ੍ਹਾਂ ਤਿਆਰ ਹੋ ਰਹੀ ਹੈ। ਇਸ ਮੌਕੇ ਉੱਤੇ ਸੰਜੇ ਅਗਰਵਾਲ ਨੇ ਦੱਸਿਆ ਕਿ ਇਸ ਵਾਰ 2-2 ਗੁਰੂ ਸਾਹਿਬਾਨਾਂ ਦਾ ਪ੍ਰਕਾਸ਼ ਪੁਰਬ ਆਉਣਾ ਹੈ ਇਸ ਲਈ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਕਾਸ਼ ਪੁਰਬ ਨਾਲ ਜੁੜੀਆਂ ਜੋ ਵੀ ਵਿਵਸਥਾਵਾਂ ਹਨ ਨੂੰ 25 ਦਸੰਬਰ ਤੱਕ ਮੁਕੱਮਲ ਕੀਤਾ ਜਾਵੇ।

ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਹੋਣੀ ਚਾਹੀਦੀ ਅਤੇ ਹਰ ਤਰ੍ਹਾਂ ਦੀ ਸੁੱਖ-ਸੁਵਿਧਾਵਾਂ ਨਾਲ ਲੈਸ ਇਹ ਟੈਂਟ ਸਿਟੀ ਹੋਵੇਗੀ।

For All Latest Updates

ABOUT THE AUTHOR

...view details