ਰਾਂਚੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਰਘੁਵਰ ਦਾਸ ਐਤਵਾਰ ਨੂੰ ਰਾਂਚੀ ਦੇ ਗੁਰੂ ਨਾਨਕ ਸਕੂਲ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਗੁਰੂ ਨਾਨਕ ਦੇ ਸੰਦੇਸ਼ ਲੋਕਾਂ ਨੂੰ ਪਾਉਂਦੇ ਹਨ ਤਰੱਕੀ ਦੇ ਰਾਹ: ਸੀਐਮ ਰਘੁਵਰ ਦਾਸ - ਗੁਰੂ ਨਾਨਕ ਦੇ ਸੰਦੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਰਘੁਵਰ ਦਾਸ ਨੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਤਰੱਕੀ ਕਰ ਸਕਦੇ ਹਾਂ।
ਇਸ ਦੌਰਾਨ ਪ੍ਰੋਗਰਾਮ ਵਿੱਚ ਮੌਜੂਦ ਪੰਜਾਬੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗਰੀਬਾਂ, ਪਿਛੜੇ ਵਰਗਾਂ ਦੀ ਸੇਵਾ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਹੈ ਅਤੇ ਹਮੇਸ਼ਾ ਮਹਿਲਾਵਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸੰਦੇਸ਼ਾਂ ਨੂੰ ਆਪਣੀ ਜਿੰਦਗੀ ਵਿੱਚ ਲਿਆ ਕੇ ਤਰੱਕੀ ਕਰ ਸਕਦੇ ਹਾਂ।
ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਝਾਰਖੰਡ ਦੇ ਜਮਸ਼ੇਦਪੁਰ ਪਹੁੰਚਿਆ ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।