ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦਿਆਂ ਹੋਇਆ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ 31 ਮਾਰਚ ਤੱਕ ਜਿਮ, ਨਾਈਟ ਕਲੱਬ, ਸਪਾ ਆਦਿ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ।
ਜੇ ਹੋ ਸਕੇ ਤਾਂ ਵਿਆਹ ਮੁਲਤਵੀ ਕਰ ਦਿਓ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦਿਆਂ ਹੋਇਆ ਇਹ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ਨੇ 50 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਤੇ ਵੀ ਪਾਬੰਦੀ ਲਾ ਦਿੱਤੀ ਹੈ ਭਾਂਵੇ ਕਿ ਉਹ ਕੋਈ ਵਿਆਹ ਸਮਾਗ਼ਮ ਹੀ ਕਿਉਂ ਨਾ ਹੋਵੇ।
ਉਨ੍ਹਾਂ ਕਿਹਾ ਕਿ ਜੇ ਸਕੇ ਤਾਂ ਵਿਆਹ ਦੇ ਸਮਾਗ਼ਮਾਂ ਨੂੰ ਅੱਗੇ ਮੁਲਤਵੀ ਕੀਤਾ ਜਾਵੇ। ਇਸ ਤੋਂ ਇਲਾਵਾ ਕੇਜਰੀਵਾਲ ਨੇ ਦਿੱਲੀ ਦੇ ਸਾਰੇ ਡੀਐਮ ਅਤੇ ਐਸਡੀਐਮ ਨੂੰ ਹਿਦਾਇਤਾਂ ਦਿੱਤੀਆਂ ਹਨ ਕਿ ਦਿੱਲੀ ਵਿੱਚ ਹੈਂਡ ਵਾਸ਼ ਡਿਸਪੈਂਸਰ ਲਾਏ ਜਾਣ।
ਜ਼ਿਕਰ ਕਰ ਦਈਏ ਕਿ ਇਸ ਵੇਲੇ ਕਈ ਮੁਲਕ ਇਸ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ ਤਾਜ਼ੇ ਅੰਕੜਿਆਂ ਮੁਤਾਬਕ ਦੁਨੀਆ ਵਿੱਚ ਇਸ ਵਾਇਰਸ ਦੇ 1,69,943 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 6,523 ਤੇ ਪਹੁੰਚ ਚੁੱਕੀ ਹੈ।