ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪਰਿਵਾਰ ਵੀ ਦਿੱਲੀ ਚੋਣਾਂ 'ਚ ਆਮ ਆਦਮੀ ਪਾਰਟੀ ਲਈ ਵੋਟਾਂ ਮੰਗ ਰਿਹਾ ਹੈ। ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਨੇ ਕੇਜਰੀਵਾਲ ਸਰਕਾਰ ਵਲੋਂ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ 'ਤੇ ਸਵਾਲ ਚੁੱਕਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ, "ਕੀ ਸਿਹਤ ਸਹੂਲਤਾਂ ਨੂੰ ਮੁਫ਼ਤ ਕਰਨਾ ਅੱਤਵਾਦ ਹੈ?"
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਕੇਜਰੀਵਾਲ ਨੇ ਕਿਹਾ, "ਉਨ੍ਹਾਂ ਦੇ ਦੋਸਤ ਵੀ ਕਹਿੰਦੇ ਹਨ ਕਿ ਰਾਜਨੀਤੀ ਗੰਦੀ ਹੈ, ਪਰ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਰਾਜਨੀਤੀ ਤਾਂ ਇੱਕ ਨਵਾਂ ਡਿੱਗਿਆ ਪੱਧਰ ਹੈ। ਜੋ ਵਿਅਕਤੀ ਸਿਹਤ ਸਹੂਲਤਾਂ ਲੋਕਾਂ ਨੂੰ ਮੁਫ਼ਤ ਦੇ ਰਿਹਾ ਹੈ ਅਤੇ ਜੋ ਬੱਚਿਆਂ ਨੂੰ ਸਿੱਖਿਅਤ ਕਰ ਰਿਹਾ ਹੈ, ਕੀ ਉਹ ਅੱਤਵਾਦ ਹੈ? ਜੇ ਬਿਜਲੀ ਅਤੇ ਪਾਣੀ ਦੀ ਸਪਲਾਈ 'ਚ ਸੁਧਾਰ ਕੀਤਾ ਜਾਂਦਾ ਹੈ ਤਾਂ ਕੀ ਇਹ ਅੱਤਵਾਦ ਹੈ?"