ਪੰਜਾਬ

punjab

ETV Bharat / bharat

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੀ ਤਾਰੀਖ਼ ਜਾਰੀ, ਪੀਐੱਮ ਮੋਦੀ ਕਰਨਗੇ ਉਦਘਾਟਨ - 8 ਨਵੰਬਰ ਨੂੰ ਲਾਂਘਾ ਖੋਲ੍ਹਿਆ ਜਾਵੇਗਾ

ਸਿੱਖ ਸ਼ਰਧਾਲੂਆਂ ਦੀ ਕਾਫ਼ੀ ਲੰਮੇ ਸਮੇਂ ਤੋਂ ਆ ਰਹੀ ਮੰਗ ਪੂਰੀ ਹੋਣ ਦਾ ਸਮਾਂ ਆ ਗਿਆ ਹੈ। ਕਰਤਰਾਪੁਰ ਲਾਂਘਾ ਖੋਲ੍ਹਣ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਦੱਸਿਆ ਕਿ ਭਾਰਤ ਵਾਲੇ ਪਾਸਿਓਂ 8 ਨਵੰਬਰ ਨੂੰ ਲਾਂਘਾ ਖੋਲ੍ਹਿਆ ਜਾਵੇਗਾ ਜਿਸਾ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।

ਫ਼ੋਟੋ

By

Published : Oct 12, 2019, 10:26 PM IST

ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਦੱਸਿਆ ਕਿ ਭਾਰਤ ਵਾਲੇ ਪਾਸਿਓਂ 8 ਨਵੰਬਰ ਨੂੰ ਲਾਂਘਾ ਖੋਲ੍ਹਿਆ ਜਾਵੇਗਾ ਜਿਸਾ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਹਰਸਿਮਰਤ ਬਾਦਲ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਜਾਣ ਵਾਲੇ ਲਾਂਘੇ ਦਾ ਉਦਘਾਟਨ ਕਰਨਗੇ ਤੇ ਬਾਅਦ ਵਿੱਚ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ।

ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ 11 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ SGPC ਦੀ ਸਟੇਜ 'ਤੇ ਹੀ ਪੁੱਜਣਗੇ ਤੇ ਇਸ ਦੇ ਨਾਲ 12 ਨਵੰਬਰ ਨੂੰ ਮੁੱਖ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ SGPC ਦੀ ਸਟੇਜ ਦੀ ਹੀ ਸ਼ਾਨ ਵਧਾਉਣਗੇ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੀ ਵੱਖ ਸਟੇਜ ਲਾਈ ਜਾਵੇਗੀ ਤੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਸਰਕਾਰ ਵੱਲੋਂ ਵੀ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਸੀ ਕਿ ਬਹੁ-ਇੰਤਜ਼ਾਰ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਕੋਈ ਤਰੀਕ ਨਿਰਧਾਰਤ ਨਹੀਂ ਕੀਤੀ ਹੈ। ਉਨ੍ਹਾਂ ਇਹ ਭਰੋਸਾ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਅਗਲੇ ਮਹੀਨੇ ਸਮੇਂ ਸਿਰ ਸ਼ੁਰੂ ਕਰ ਦਿੱਤਾ ਜਾਵੇਗਾ।

ਇੱਕ ਮਹੀਨਾ ਪਹਿਲਾਂ ਲਾਂਘੇ ਪ੍ਰਾਜੈਕਟ ਮੁੱਖੀ ਉੱਤੇ ਇੱਕ ਸੀਨੀਅਰ ਅਧਿਕਾਰੀ ਨੇ ਐਲਾਨ ਕੀਤਾ ਸੀ ਕਿ ਪਾਕਿਸਤਾਨ 9 ਨਵੰਬਰ ਤੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦੇਵੇਗਾ। ਪਾਕਿਸਤਾਨ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਸਲ ਨੇ ਇੱਕ ਹਫਤਾਵਾਰੀ ਨਿਊਜ਼ ਕਾਨਫ਼ਰੰਸ ਵਿੱਚ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਧਾਨ ਮੰਤਰੀ (ਇਮਰਾਨ ਖ਼ਾਨ) ਦੇ ਵਾਅਦੇ ਅਨੁਸਾਰ ਸਮੇਂ ਸਿਰ ਪੂਰਾ ਕਰ ਦਿੱਤਾ ਜਾਵੇਗਾ।

ABOUT THE AUTHOR

...view details