ਪੰਜਾਬ

punjab

ETV Bharat / bharat

ਹਰਸਿਮਰਤ ਬਾਦਲ ਨੇ ਮਲੇਸ਼ੀਆ 'ਚ ਫਸੇ ਨੌਜਵਾਨਾਂ ਦਾ ਮੁੱਦਾ ਕੇਂਦਰ ਵਿੱਚ ਚੱਕਿਆ - ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ

ਹਰਸਿਮਰਤ ਕੌਰ ਬਾਦਲ ਨੇ ਮਲੇਸ਼ੀਆ ਦੇ ਕੈਂਪਾਂ ਵਿਚ ਫਸੇ ਹੋਏ 350 ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਮਾਮਲਾ ਕੇਂਦਰ ਸਰਕਾਰ ਕੋਲ ਚੱਕਿਆ। ਮਲੇਸ਼ੀਆ ਵਿੱਚ ਹਾਈ ਕਮਿਸ਼ਨਰ ਨੂੰ ਨੌਜਵਾਨਾਂ ਦੀ ਮਦਦ ਕਰਨ ਵਾਸਤੇ ਆਖਿਆ।

ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ

By

Published : Jun 20, 2020, 9:52 PM IST

ਬਠਿੰਡਾ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ, ਉਨ੍ਹਾਂ 350 ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਮਲੇਸ਼ੀਆ ਸਰਕਾਰ ਨਾਲ ਗੱਲਬਾਤ ਕਰਨ ਜੋ ਗ਼ੈਰ ਕਾਨੂੰਨੀ ਤੌਰ 'ਤੇ ਰਹਿਣ ਕਾਰਨ ਜੇਲ੍ਹ ਭੇਜ ਦਿੱਤੇ ਗਏ ਸਨ ਤੇ ਹੁਣ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ ਮਲੇਸ਼ੀਆਂ ਵਿਚ ਫਸੇ ਹੋਏ ਹਨ।

ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਮਲੇਸ਼ੀਆ ਵਿਚ ਗ਼ੈਰ ਕਾਨੂੰਨੀ ਤੌਰ 'ਤੇ ਰਹਿਣ ਕਾਰਨ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਹੁਣ ਕੈਂਪਾਂ ਵਿਚ ਨਜ਼ਰਬੰਦ ਕੀਤੇ ਹੋਏੇ ਹਨ।

ਬਾਦਲ ਨੇ ਦੱਸਿਆ ਕਿ ਇਹਨਾਂ ਨੌਜਵਾਨਾਂ ਨਾਲ ਟਰੈਵਲ ਏਜੰਟ ਠੱਗੀ ਮਾਰ ਗਏ ਹਨ ਜੋ ਇਨ੍ਹਾਂ ਨੂੰ ਕੰਮ ਦੁਆਉਣ ਦਾ ਲਾਅਰਾ ਲਗਾ ਕੇ ਮਲੇਸ਼ੀਆ ਲੈ ਗਏ ਸਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਆਪਣਾ ਖ਼ਰਚਾ ਆਪ ਕਰਨਾ ਪਿਆ ਤੇ ਇਸ ਦੌਰਾਨ ਹੀ ਇਹ ਵੀਜ਼ੇ ਖ਼ਤਮ ਹੋਣ ਤੋਂ ਬਾਅਦ ਵੀ ਮਲੇਸ਼ੀਆ ਵਿਚ ਫਸੇ ਰਹੇ।

ਬਾਦਲ ਨੇ ਮੌਕੇ 'ਤੇ ਹੀ ਮਲੇਸ਼ੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਫੋਨ ਕੀਤਾ ਤੇ ਉਨ੍ਹਾਂ ਨੂੰ ਇਹਨਾਂ ਨੌਜਵਾਨਾਂ ਦੀ ਹਰ ਸੰਭਵ ਮਦਦ ਕਰਨ ਵਾਸਤੇ ਇਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਕਿਹਾ।

ਉਨ੍ਹਾਂ ਨੇ ਹਾਈ ਕਮਿਸ਼ਨਰ ਨੂੰ ਇਹ ਵੀ ਬੇਨਤੀ ਕੀਤੀ ਕਿ ਸਫਾਰਤਖਾਨੇ ਤੋਂ ਕਿਸੇ ਅਫ਼ਸਰ ਦੀ ਡਿਊਟੀ ਇਨ੍ਹਾਂ ਨੌਜਵਾਨਾਂ ਨੂੰ ਮਿਲ ਕੇ ਇਨ੍ਹਾਂ ਦੀ ਪੰਜਾਬ ਵਿੱਚ ਪਰਿਵਾਰਾਂ ਨਾਲ ਗੱਲਬਾਤ ਕਰਵਾਉਣ ਵਾਸਤੇ ਲਗਾਈ ਜਾਵੇ।

ABOUT THE AUTHOR

...view details