ਨਵੀਂ ਦਿੱਲੀ: ਖੇਤੀ ਆਰਡੀਨੈਸਾਂ ਅਤੇ ਸੰਸਦ ਵਿੱਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ ਹੈ। ਕੇਂਦਰੀ ਕੈਬਿਨੇਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਹਰਸਿਮਰਤ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਦਿੱਤਾ ਅਸਤੀਫ਼ਾ - ਸੁਖਬੀਰ ਸਿੰਘ ਬਾਦਲ
ਖੇਤੀ ਆਰਡੀਨੈਸਾਂ ਅਤੇ ਸੰਸਦ ਵਿੱਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ ਹੈ। ਕੇਂਦਰੀ ਕੈਬਿਨੇਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਹਰਸਿਮਰਤ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਦਿੱਤਾ ਅਸਤੀਫ਼ਾ
ਉਨ੍ਹਾਂ ਆਪਣੇ ਟਵੀਟਰ 'ਤੇ ਇਸ ਦਾ ਐਲਾਨ ਕਰਦੇ ਹੋਏ ਲਿਖਿਆ ਕਿ ਉਹ ਕੇਂਦਰੀ ਕੈਬਿਨੇਟ ਤੋਂ ਕਿਸਾਨ ਵਿਰੋਧ ਆਰਡੀਨੈਂਸਾਂ ਅਤੇ ਬਿੱਲਾਂ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭੈਣ ਭਰਾਵਾਂ ਨਾਲ ਖੜ੍ਹੇ ਹੋ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ।
Last Updated : Sep 17, 2020, 10:55 PM IST