ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਨੂੰ ਠੁਕਰਾਉਣ ਦੀਆਂ ਖ਼ਬਰਾਂ ਆਉਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ।
'ਡੁੱਬਦੀ ਬੇੜੀ ਬਚਾਉਣ ਲਈ ਡਾ. ਮਨਮੋਹਨ ਸਿੰਘ ਦਾ ਇਸਤੇਮਾਲ ਕਰਨਾ ਚਾਹੁੰਦੀ ਸੀ ਕਾਂਗਰਸ'
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਨੂੰ ਠੁਕਰਾਉਣ ਦੀਆਂ ਖ਼ਬਰਾਂ ਆਉਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ।
ਹਰਸਿਮਰਤ ਬਾਦਲ ਨੇ ਕਿਹਾ ਕਿ ਕਾਂਗਰਸ ਆਪਣੀ ਡੁੱਬਦੀ ਬੇੜੀ ਨੂੰ ਬਚਾਉਣ ਲਈ ਮੁੜ ਡਾ. ਮਨਮੋਹਨ ਸਿੰਘ ਦਾ ਸਹਾਰਾ ਲੈਣਾ ਚਾਹੁੰਦੀ ਸੀ ਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੈਨੀਫ਼ੈਸਟੋ ਵਿੱਚ ਜੋ ਵਾਅਦੇ ਕੀਤੇ ਸੀ ਉਸ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਜਿਸ ਕਾਰਨ ਸਾਬਕਾ ਪ੍ਰਧਾਨ ਮੰਤਰੀ ਅੰਮ੍ਰਿਤਸਰ ਤੋਂ ਚੋਣ ਲੜਨ ਤੋਂਕਤਰਾ ਰਹੇ ਹਨ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੇ ਪੰਜਾਬ ਵਿੱਚ ਨਵੀਂ ਬਣੀ ਪਾਰਟੀਆਂ ਨੂੰ ਕਾਂਗਰਸ ਦੀ 'ਬੀ' ਟੀਮ ਦੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀ ਪਾਰਟੀਆਂ ਦਾ ਨਿਸ਼ਾਨਾ ਹਮੇਸ਼ਾ ਤੋਂ ਹੀ ਸ੍ਰੋਮਣੀ ਅਕਾਲੀ ਦਲ ਰਿਹਾ ਹੈ।