ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ 2019 ਨੂੰ ਲੈ ਕਾਂਗਰਸ ਤੇ ਹੋਰ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤਹਿਤ ਈਟੀਵੀ ਭਾਰਤ ਦੀ ਟੀਮ ਨੇ ਕਾਂਗਰਸ ਦੇ ਉਮੀਦਵਾਰ ਚੰਦ੍ਰਮੋਹਨ ਬਿਸ਼ਨੋਈ ਨਾਲ ਖ਼ਾਸ ਗੱਲਬਾਤ ਕੀਤੀ। ਗੱਲਬਾਤ ਦੌਰਾਨ ਚੰਦ੍ਰਮੋਹਨ ਬਿਸ਼ਨੋਈ ਨੇ ਭਾਜਪਾ 'ਤੇ ਕਾਫ਼ੀ ਨਿਸ਼ਾਨੇ ਵਿੰਨ੍ਹੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਹ ਕਿਹੜੇ-ਕਿਹੜੇ ਮੁੱਦਿਆਂ ਨੂੰ ਚੋਣਾਂ ਵਿੱਚ ਖੜ੍ਹੇ ਹੋਏ ਹਨ।
ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ
ਕਾਂਗਰਸ ਦੇ ਉਮੀਦਵਾਰ ਚੰਦ੍ਰਮੋਹਨ ਬਿਸ਼ਨੋਈ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੇ 52 ਅੰਕਾਂ ਦਾ ਵਿਜ਼ਨ ਦਸਤਾਵੇਜ਼ ਤਿਆਰ ਕੀਤਾ ਹੈ, ਪਰ ਸਭ ਤੋਂ ਵੱਡਾ ਮਸਲਾ ਬੇਰੁਜ਼ਗਾਰੀ ਦਾ ਹੈ। ਉਹ ਹਰ ਮੁੱਦੇ ਨੂੰ ਲੋਕਾਂ ਵਿੱਚ ਲੈ ਕੇ ਆਉਣਗੇ ਜਿਸ ਤੋਂ ਅੱਜ ਦਾ ਨੌਜਵਾਨ ਪਰੇਸ਼ਾਨ ਹੈ। ਅਸੀਂ ਨੌਜਵਾਨਾਂ ਨੂੰ ਹਰ ਸਹੂਲਤ ਦੇਵਾਂਗੇ, ਭਾਵੇਂ ਉਹ ਕੋਈ ਨੌਕਰੀ ਹੋਵੇ ਜਾਂ ਸਿੱਖਿਆ ਨਾਲ ਜੁੜੀਆਂ ਹੋਰ ਚੀਜ਼ਾਂ।