ਚੰਡੀਗੜ੍ਹ: ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਕਾਂਗਰਸ ਛੱਡ ਦਿੱਤੀ ਹੈ। ਅਸ਼ੋਕ ਤੰਵਰ ਨੂੰ ਹਾਲ ਹੀ ਵਿੱਚ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਉਹ ਪਾਰਟੀ ਵਿਚ ਟਿਕਟਾਂ ਦੀ ਵੰਡ ਤੋਂ ਨਾਰਾਜ਼ ਸਨ, ਜਿਸ ਦੇ ਚਲਦੇ ਉਨ੍ਹਾਂ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ।
3 ਅਕਤੂਬਰ ਨੂੰ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਉਸ ਤੋਂ 2 ਦਿਨ ਪਹਿਲਾਂ ਤੋਂ ਹੀ ਅਸ਼ੋਕ ਤੰਵਰ ਦੇ ਸਮਰਥਕ ਸੋਨੀਆ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਬਾਅਦ 2 ਅਕਤੂਬਰ ਨੂੰ ਅਸ਼ੋਕ ਤੰਵਰ ਨੇ ਸੋਨੀਆ ਗਾਂਧੀ ਦੇ ਘਰ ਦੇ ਬਾਹਰ ਆਪਣੇ ਸਮਰਥਕਾਂ ਨੂੰ ਸੰਬੋਧਿਤ ਕਰਦਿਆਂ ਸੋਹਣਾ ਵਿਧਾਨ ਸਭਾ ਸੀਟ ਲਈ ਟਿਕਟ 5 ਕਰੋੜ ਵਿੱਚ ਵੇਚਣ ਦਾ ਗੰਭੀਰ ਦੋਸ਼ ਲਾਇਆ।
3 ਅਕਤੂਬਰ ਨੂੰ ਕਾਂਗਰਸ ਦੀ ਪਹਿਲੀ ਸੂਚੀ ਆਈ ਤਾਂ ਅਸ਼ੋਕ ਤੰਵਰ ਨੇ ਕਾਂਗਰਸ ਦੀਆਂ ਸਾਰੀਆਂ
Haryana Assembly polls: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ
ਕਮੇਟੀਆਂ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ। ਦਰਅਸਲ, ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸ਼ੋਕ ਤੰਵਰ ਨੂੰ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਕੁਮਾਰੀ ਸ਼ੈਲਜਾ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਸੀ। ਇੰਨਾ ਹੀ ਨਹੀਂ ਚੋਣਾਂ ਵਿੱਚ ਅਸ਼ੋਕ ਤੰਵਰ ਨੂੰ ਕੋਈ ਵੱਡੀ ਜ਼ਿੰਮੇਵਾਰੀ ਨਹੀਂ ਸੌਂਪੀ ਗਈ ਸੀ।
ਅਸ਼ੋਕ ਤੰਵਰ ਨੇ ਕਿਹਾ ਕਿ ਟਿਕਟ ਵੰਡ ਵਿੱਚ ਸਹੀ ਵਿਧੀ ਨੂੰ ਨਹੀਂ ਅਪਣਾਇਆ ਗਿਆ ਸੀ। ਟਿਕਟਾਂ ਦੇਣ ਵੇਲੇ ਕਿਸੇ ਮਾਪਦੰਡ ਦਾ ਧਿਆਨ ਨਹੀਂ ਰੱਖਿਆ ਗਿਆ। ਅਸ਼ੋਕ ਤੰਵਰ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਜੋ ਕਈ ਵਾਰ ਹਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਵਿੱਚ ਅਸਲ ਵਰਕਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ।
ਅਸ਼ੋਕ ਤੰਵਰ ਦਾ ਕਾਂਗਰਸ ਛੱਡਣਾ ਪਾਰਟੀ ਦੇ ਲਈ ਕਿੰਨ੍ਹਾਂ ਨੁਕਸਾਨਦਾਇਕ ਹੋਵੇਗਾ ਇਸ ਦਾ ਅੰਦਾਜ਼ਾ ਇਸ ਗੱਲ ਨਾਲ ਲਾਇਆ ਜਾ ਸਕਦਾ ਹੈ ਕਿ ਉਹ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹੋਏ ਸਨ। ਪਰ ਹੁਣ ਟਿਕਟਾਂ ਦੀ ਵੰਡ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ 3 ਅਕਤੂਬਰ ਨੂੰ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਸਾਰੀਆਂ ਕਮੇਟੀਆਂ ਅਤੇ ਕਾਂਗਰਸ ਦੇ ਹੋਰ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।