ਚੰਡੀਗੜ੍ਹ: ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਹੁਣ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਕੋਰੋਨਾ ਦੀ ਚਪੇਟ ਵਿੱਚ ਆਏ ਹਨ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨੇ ਟਵੀਟ ਕਰ ਦਿੱਤੀ ਹੈ।
ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੂੰ ਹੋਇਆ ਕੋਰੋਨਾ
ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ।
ਮਨੋਹਰ ਲਾਲ ਖੱਟਰ
ਮੁੱਖ ਮੰਤਰੀ ਨੇ ਆਪਣੇ ਸਹਿਯੋਗੀਆਂ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਪਿਛਲੇ ਹਫ਼ਤੇ ਉਨ੍ਹਾਂ ਦੇ ਸੰਪਰਕ ਵਿੱਚ ਰਹੇ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਉਨ੍ਹਾਂ ਨੇ ਆਪਣੇ ਕਰੀਬੀਆਂ ਨੂੰ ਕਿਹਾ ਹੈ ਕਿ ਉਹ ਤੁਰੰਤ ਖ਼ੁਦ ਨੂੰ ਕੁਆਰੰਟੀਨ ਕਰ ਲੈਣ।
ਦੱਸਣਯੋਗ ਹੈ ਕਿ 24 ਅਗਸਤ ਨੂੰ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਵੀ ਹੈ ਅਤੇ ਸੈਸ਼ਨ ਦੇ ਮੱਦੇਨਜ਼ਰ ਗਿਆਨਚੰਦ ਗੁਪਤਾ ਦੇ ਆਦੇਸ਼ਾਂ 'ਤੇ ਸਾਰਿਆਂ ਵਿਧਾਇਕਾਂ ਅਤੇ ਸਟਾਫ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸੇ ਵਿਚਕਾਰ ਗੁਪਤਾ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ।
Last Updated : Aug 24, 2020, 7:33 PM IST