ਚੰਡੀਗੜ੍ਹ: ਹਰਿਆਣਾ 'ਚ ਵੀਰਵਾਰ ਸਵੇਰ 8 ਵਜੇ ਤੋਂ ਹੀ ਵਿਧਾਨ ਸਭਾ ਚੋਣਾਂ ਲਈ ਹੋਇਆ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਹਰਿਆਣਾ 'ਚ ਸਵੇਰ ਤੋਂ ਹੀ ਸਿਆਸੀ ਆਗੂ ਟੀਵੀ ਅੱਗੇ ਆਪਣੀ ਅੱਖਾਂ ਟਿਕਾਏ ਬੈਠੇ ਹਨ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਗੱਲਬਾਤ ਕੀਤੀ ਹੈ ਅਤੇ ਤਾਜ਼ਾ ਰਾਜਨੀਤਿਕ ਸਥਿਤੀ ਦਾ ਜਾਇਜ਼ਾ ਲਿਆ ਹੈ।
ਹਰਿਆਣਾ ਵਿਧਾਨ ਸਭਾ ਚੋਣਾਂ 2019: ਭਾਜਪਾ-ਕਾਂਗਰਸ ਵਿਚਾਲੇ ਫਸਵਾਂ ਮੁਕਾਬਲਾ, ਸੋਨੀਆ ਗਾਂਧੀ ਨੇ ਹੁੱਡਾ ਨਾਲ ਕੀਤੀ ਗੱਲਬਾਤ - ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ
ਹਰਿਆਣਾ ਵਿਧਾਨ ਸਭਾ ਚੋਣਾਂ 'ਚ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਈ ਵੋਟਾਂ ਦੀ ਗਿਣਤੀ 'ਚ ਭਾਜਪਾ-ਕਾਂਗਰਸ ਵਿਚਾਲੇ ਫਸਵਾ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ।
ਹਰਿਆਣਾ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲ ਰਿਹਾ। ਅਜਿਹੀ ਸਥਿਤੀ ਵਿੱਚ ਕਾਂਗਰਸ ਅਤੇ ਭਾਜਪਾ ਦੋਵਾਂ ਪਾਰਟੀਆਂ ਨੇ ਜੇਜੇਪੀ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਜੇਜੇਪੀ ਨੂੰ 11 ਤੋਂ ਵੱਧ ਸੀਟਾਂ ਮਿਲਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਕਾਂਗਰਸ ਦੀ ਸੋਨੀਆ ਗਾਂਧੀ ਨੇ ਹੁੱਡਾ ਨੂੰ ਪਾਰਟੀ ਦੀ ਵੱਲੋਂ ਦੂਜੀਆਂ ਪਾਰਟੀਆਂ ਨਾਲ ਗੱਲਬਾਤ ਕਰਨ ਦਾ ਅਧਿਕਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹੁੱਡਾ ਨੂੰ ਜੇਜੇਪੀ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ।
ਦੂਜੇ ਪਾਸੇ ਭਾਜਪਾ ਨੇ ਵੀ ਦੁਪਹਿਰ 2 ਵਜੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਦਿੱਲੀ ਬੁਲਾਇਆ ਹੈ। ਦੱਸਣਯੋਗ ਹੈ ਕਿ ਵੀਰਵਾਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਇਹ ਸਾਫ਼ ਹੋ ਜਾਵੇਗਾ ਕਿ ਹਰਿਆਣਾ 'ਚ ਕਿਸ ਦੀ ਸਿਆਸਤ ਹੋਵੇਗੀ। ਹੁਣ ਤੱਕ ਹੋਇਆ ਵੋਟਾਂ ਦੀ ਗਿਣਤੀ 'ਚ ਭਾਜਪਾ ਤੇ ਕਾਂਗਰਸ ਵਿਚਾਲੇ ਫ਼ਸਵਾ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ।