ਕਰਨਾਲ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਚੱਲੋ ਦਾ ਸੱਦਾ ਦਿੱਤਾ ਗਿਆ ਹੈ, ਜਿਸ ਵਿੱਚ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹਨ। ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਦੇ ਲਈ ਅੱਗੇ ਆ ਗਏ ਹਨ।
ਕਿਸਾਨਾਂ ਦੇ ਦਿੱਲੀ ਵੱਲ ਕੂਚ ਕਰਨ ਤੋਂ ਰੋਕਣ ਦੇ ਲਈ ਹਰਿਆਣਾ ਸਰਕਾਰ ਨੇ ਬਾਰਡਰਾਂ ਨੂੰ ਬੰਦ ਕਰ ਦਿੱਤਾ ਹੋਇਆ ਹੈ, ਪਰ ਜ਼ਿਲ੍ਹਾ ਪੁਲਿਸ ਅਤੇ ਕਰਨਾਲ ਪ੍ਰਸ਼ਾਸਨ ਦੇ ਸਖ਼ਤ ਇੰਤਜ਼ਾਮਾਂ ਤੋਂ ਬਾਅਦ ਵੀ ਪ੍ਰਸ਼ਾਸਨ ਕਿਸਾਨਾਂ ਦਾ ਕੁੱਝ ਨਹੀਂ ਵਿਗਾੜ ਸਕੀ।
ਦਿੱਲੀ ਵੱਲ ਕੂਚ ਕਰਦੇ ਹੋਏ ਕਿਸਾਨ। ਦੋ ਜ਼ਿਲ੍ਹਿਆਂ ਤੋਂ ਬਾਅਦ ਹੁਣ ਤੀਸਰੇ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਨੂੰ ਭਾਵੇਂ ਹੀ ਮੁਸ਼ੱਕਤ ਕਰਨੀ ਪਈ, ਪਰ ਉਹ ਮਹਾਂਭਾਰਤ ਦੇ ਅਭਿਮਨਿਊ ਵਰਗੇ ਕਰਨਾਲ ਪ੍ਰਸ਼ਾਸਨ ਵੱਲੋਂ ਬਣਾਏ ਚੱਕਰਵਿਊ ਨੂੰ ਤੋੜਣ ਵਿੱਚ ਸਮਰੱਥ ਹੋਏ ਹਨ ਅਤੇ ਪ੍ਰਸ਼ਾਸਨ ਦੇ ਹੰਝੂ ਗੈਸ ਦੇ ਗੋਲੇ, ਪਾਣੀ ਦੀ ਫ਼ੁਹਾਰਾਂ ਅਤੇ ਬੈਰੀਕੇਡਸ ਅਤੇ ਟਰੱਕਾਂ ਨੂੰ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਢੂਨੀ ਦੀ ਅਗਵਾਈ ਵਿੱਚ ਦਿੱਲੀ ਵੱਲ ਕੂਚ ਕਰ ਗਏ ਹਨ।
ਕਿਸਾਨ ਰਾਹ ਨੂੰ ਸਾਫ਼ ਕਰਦੇ ਹੋਏ। ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਚਢੂਨੀ ਨੇ ਦੱਸਿਆ ਕਿ ਕਰਨਾਲ ਵਿੱਚ ਪ੍ਰਸ਼ਾਸਨ ਦਾ ਇੰਤਜ਼ਾਮ ਮਹਾਂਭਾਰਤ ਦੇ ਅਭਿਮਨਿਊ ਵਰਗਾ ਸੀ, ਪਰ ਫ਼ਿਰ ਵੀ ਕਿਸਾਨਾਂ ਦੀ ਕੜੀ ਮੁਸ਼ੱਕਤ ਤੋਂ ਬਾਅਦ ਸਾਰੇ ਇੰਤਜ਼ਾਮਾਂ ਨੂੰ ਮਲੀਆਮੇਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਲੰਮਾ ਅਤੇ ਕਰੜਾ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣੀ ਪੈ ਸਕਦੀ ਹੈ।