ਹਰਿਆਣਾ ਸਰਕਾਰ ਨੇ ਪਾਇਆ ਅੜਿੱਕਾ, ਡੇਰਾ ਮੁਖੀ ਤੋਂ ਪੁੱਛਗਿੱਛ ਨਹੀਂ ਕਰ ਸਕੀ ਐੱਸਆਈਟੀ - Dera chief
ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨਾਲ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਗਈ ਸੀ ਪਰ ਹਰਿਆਣਾ ਸਰਕਾਰ ਨੇ ਅੜਿੱਕਾ ਪਾ ਦਿੱਤਾ ਤੇ ਮੁਲਾਕਾਤ ਨਹੀਂ ਕਰਨ ਦਿੱਤੀ।
ਫ਼ਾਇਲ ਫ਼ੋਟੋ
ਰੋਹਤਕ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸੁਨਾਰੀਆ ਜੇਲ੍ਹ 'ਚ ਡੇਰਾ ਮੁਖੀ ਰਾਮ ਰਹੀਮ ਕੋਲੋਂ ਪੁੱਛਗਿੱਛ ਕਰਨ ਪਹੁੰਚੀ ਸੀ।
ਵਿਸ਼ੇਸ ਜਾਂਚ ਟੀਮ ਜੇਲ੍ਹ 'ਚ ਕਤਲ ਅਤੇ ਜਬਰ ਜਨਾਹ ਦੇ ਦੋਸ਼ਾਂ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਕੋਲੋਂ ਪੰਜਾਬ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਪੁੱਛਗਿੱਛ ਕਰਨਾ ਚਾਹੁੰਦੀ ਸੀ ਪਰ ਹਰਿਆਣਾ ਸਰਕਾਰ ਨੇ ਐੱਸਆਈਟੀ ਨੂੰ ਡੇਰਾ ਮੁਖੀ ਨਾਲ ਗੱਲਬਾਤ ਹੀ ਨਹੀਂ ਕਰਨ ਦਿੱਤੀ। ਸਰਕਾਰ ਨੇ ਸੁਰੱਖਿਆ ਦਾ ਹਵਾਲਾ ਦਿੰਦਿਆਂ ਹੋਇਆਂ ਰਾਮ ਰਹੀਮ ਨੂੰ ਮਿਲਣ ਲਈ ਦਿੱਤੀ ਗਈ ਅਰਜ਼ੀ ਵਿਚਾਰ ਲਈ ਰੱਖ ਲਈ।
ਇਸ ਸਬੰਧੀ ਰੋਹਤਕ ਦੇ ਡੀਜੀ ਯਸ਼ ਗਰਗ ਨੇ ਦੱਸਿਆ ਕਿ ਐੱਸਆਈਟੀ ਨੇ ਡੇਰਾ ਮੁਖੀ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ ਪਰ ਇਸ ਬਾਰੇ ਦੋ-ਤਿੰਨ ਦਿਨਾਂ ਬਾਅਦ ਹੀ ਪਤਾ ਲੱਗੇਗਾ।
Last Updated : Apr 2, 2019, 10:06 PM IST